ਵਿਸ਼ਵ ਏਡਜ਼ ਦਿਵਸ ਮੌਕੇ ਸਫਾਈ ਸੇਵਕਾਂ ਲਈ ਲਾਇਆ ਚੈੱਕਅਪ ਕੈਂਪ
Monday, Dec 03, 2018 - 04:15 PM (IST)

ਫਤਿਹਗੜ੍ਹ ਸਾਹਿਬ (ਸੁਰੇਸ਼)- ਵਿਸ਼ਵ ਏਡਜ਼ ਦਿਵਸ ਮੌਕੇ ਨਗਰ ਕੌਂਸਲ ਮੰਡੀ ਗੋਬਿੰਦਗਡ਼੍ਹ ’ਚ ਸਫਾਈ ਸੇਵਕਾਂ ਦਾ ਚੈੱਕਅਪ ਕਰਨ ਲਈ ਇਕ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਲਗਾਏ ਗਏ ਇਸ ਕੈਂਪ ਦੀ ਦੇਖਰੇਖ ਨਗਰ ਕੌਂਸਲ ਦੀ ਪ੍ਰਧਾਨ ਪੂਨਮ ਜਿੰਦਲ ਤੇ ਈ. ਓ. ਚਰਨਜੀਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਤੇ ਡਾ. ਵਲੀ ਮੁਹੰਮਦ ਤੇ ਡਾ. ਰੁਪਿੰਦਰ ਵਲੋਂ ਸਫਾਈ ਸੇਵਕਾਂ ਦਾ ਚੈੱਕਅਪ ਕਰ ਕੇ ਉਨ੍ਹਾਂ ਨੂੰ ਸਮੇਂ-ਸਮੇਂ ’ਤੇ ਆਪਣਾ ਚੈੱਕਅਪ ਕਰਾਉਣ ਲਈ ਜਾਗਰੂਕ ਕਰ ਕੇ ਸਫਾਈ ਸੇਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਨੂੰ ਕਿਹਾ ਗਿਆ। ਇਸ ਮੌਕੇ ਸੈਨੇਟਰੀ ਇੰਸਪੈਕਟਰ ਪੰਕਜ ਸ਼ੌਰੀ, ਕਮਿਊਨਿਟੀ ਫੈਸੀਲੀਟੇਟਰ ਹਰਪ੍ਰੀਤ ਸਿੰਘ, ਰਮੇਸ਼ ਕੁਮਾਰ, ਮਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਚਰਨਵੀਰ, ਰੂਪ ਰਾਣੀ, ਪਰਮਜੀਤ ਕੌਰ ਆਦਿ ਤੋਂ ਇਲਾਵਾ ਨਗਰ ਕੌਂਸਲ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।