ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖਾਲਸਾ ਦੀਵਾਨ ਦੀ ਮੀਟਿੰਗ 7 ਨੂੰ : ਮੁਸਤਫਾਬਾਦ
Monday, Dec 03, 2018 - 04:13 PM (IST)

ਫਤਿਹਗੜ੍ਹ ਸਾਹਿਬ (ਜਗਦੇਵ)- ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖਾਲਸਾ ਦੀਵਾਨ ਪੰਜਾਬ (ਰਜਿ.) ਤੇ ਟਰੱਸਟ ਦੀ ਵਿਸ਼ੇਸ਼ ਮੀਟਿੰਗ 7 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸੰਸਥਾ ਦੇ ਸਥਾਨ ਖਾਲਸਾ ਬੁੰਗਾ ਨੇਡ਼ੇ ਰੇਲਵੇ ਫਾਟਕ ਸ੍ਰੀ ਫਤਿਹਗਡ਼੍ਹ ਸਾਹਿਬ ਵਿਖੇ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾਂ ਦੇ ਪ੍ਰਧਾਨ ਰਣਧੀਰ ਸਿੰਘ ਤਾਨ ਤੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ ਮੁਸਤਫਾਬਾਦ ਨੇ ਦੱਸਿਆ ਕਿ ਇਸ ਮੀਟਿੰਗ ’ਚ ਸਾਲਾਨਾ ਸ਼ਹੀਦੀ ਸਭਾ ਮੌਕੇ ਲੰਗਰਾਂ ਲਈ ਜਗ੍ਹਾ ਅਲਾਟ ਕਰਨ ਬਾਰੇ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਸਮੂਹ ਮੈਂਬਰਾਨ ਸਾਹਿਬ ਸਮੂਹ ਅਹੁਦੇਦਾਰ ਤੇ ਵਰਕਰ ਸਾਹਿਬਾਨ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ।