ਸ੍ਰੋਮਣੀ ਸ਼ਹੀਦ ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾਡ਼ਾ 16 ਨੂੰ ਮਨਾਇਆ ਜਾਵੇਗਾ : ਸਹੋਤਾ

Monday, Dec 03, 2018 - 04:13 PM (IST)

ਸ੍ਰੋਮਣੀ ਸ਼ਹੀਦ ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾਡ਼ਾ 16 ਨੂੰ ਮਨਾਇਆ ਜਾਵੇਗਾ : ਸਹੋਤਾ

ਫਤਿਹਗੜ੍ਹ ਸਾਹਿਬ (ਜਗਦੇਵ)- ਰਾਸ਼ਟਰੀ ਵਾਲਮੀਕਿ ਸਭਾ ਦੀ ਮੀਟਿੰਗ ਮਾਧੋਪੁਰ ਵਿਖੇ ਹੋਈ। ਇਸ ਮੌਕੇ ਸਭਾ ਵਲੋਂ ਸ਼੍ਰੋਮਣੀ ਸ਼ਹੀਦ ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾਡ਼ਾ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਤੇ ਪ੍ਰੋਗਰਾਮ ਦਾ ਕਾਰਡ ਵੀ ਜਾਰੀ ਕੀਤਾ ਗਿਆ। ਇਸ ਮੌਕੇ ਸਭਾ ਦੇ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਨੇ ਕਿਹਾ ਕਿ ਸਭਾ ਵਲੋਂ ਸ਼੍ਰੋਮਣੀ ਸ਼ਹੀਦ ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾਡ਼ਾ ਰਾਜਪੁਰਾ ਵਿਖੇ 16 ਦਸੰਬਰ ਨੂੰ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ, ਨੀਲਪੁਰ ਰਾਜਪੁਰਾ ਟਾਊਨ ਵਿਖੇ ਮਨਾਇਆ ਜਾ ਰਿਹਾ ਹੈ, ਜਿੱਥੇ ਕੀਰਤਨੀ ਤੇ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ। ਇਸ ਮੌਕੇ ਬੁੱਧੀਜੀਵੀ ਸ਼ਖਸ਼ੀਅਤਾਂ ਵੀ ਪਹੁੰਚ ਰਹੀਆਂ ਹਨ। ਇਸ ਮੌਕੇ ਸਭਾ ਦੇ ਕੌਮੀ ਅਹੁਦੇਦਾਰਾਂ ਵਲੋਂ ਕਾਰਡ ਵੀ ਜਾਰੀ ਕੀਤਾ ਗਿਆ। ਇਸ ਮੌਕੇ ਹਰਦੀਪ ਸਿੰਘ ਪਿਲਖਣੀ ਦਿਹਾਤੀ ਪ੍ਰਧਾਨ ਪੰਜਾਬ, ਹਰਦੀਪ ਸਿੰਘ ਧਾਲੀਵਾਲ ਦਿਹਾਤੀ ਪਟਿਆਲਾ, ਰਜਿੰਦਰ ਰਾਜੂ, ਦਾਰਾ ਸਿੰਘ, ਲਖਵਿੰਦਰ ਸਿੰਘ, ਜਗਪਾਲ ਸਿੰਘ ਤੇ ਤਰਸੇਮ ਸਿੰਘ ਆਦਿ ਵੀ ਹਾਜ਼ਰ ਸਨ।


Related News