84 ਨਸ਼ੇ ਵਾਲੇ ਟੀਕਿਅਾਂ ਤੇ 84 ਸ਼ੀਸ਼ੀਅਾਂ ਸਣੇ 1 ਕਾਬੂ
Monday, Dec 03, 2018 - 04:09 PM (IST)

ਫਤਿਹਗੜ੍ਹ ਸਾਹਿਬ (ਜੱਜੀ)- ਜ਼ਿਲਾ ਪੁਲਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਦੇ ਹੁਕਮਾਂ ’ਤੇ ਨਸ਼ਿਅਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਸਰਹਿੰਦ ਦੀ ਪੁਲਸ ਨੇ 84 ਨਸ਼ੇ ਵਾਲੇ ਟੀਕਿਅਾਂ ਅਤੇ 84 ਸ਼ੀਸ਼ੀਅਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਪਾਲ ਸਿੰਘ ਐੱਸ. ਪੀ. ਜਾਂਚ ਨੇ ਦੱਸਿਆ ਕਿ ਸੀ. ਆਈ. ਏ. ਸਸਟਾਫ ਸਰਹਿੰਦ ਦੇ ਐੱਸ. ਐੱਚ. ਓ. ਅਤੁਲ ਸੋਨੀ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਸਤਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਸਰਹਿੰਦ ਜੀ. ਟੀ. ਰੋਡ ਕੋਲ ਨਾਕਾਬੰਦੀ ਦੌਰਾਨ ਗੁਰਜੀਤ ਸਿੰਘ ਉਰਫ ਜੀਤਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕੱਟ ਥਾਣਾ ਬਹਿਰਾਮ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ 84 ਟੀਕੇ ਬਿਪਰੋਨੌਰਫਿਨ ਅਤੇ 84 ਸ਼ੀਸ਼ੀਅਾਂ ਏਵਲ ਸਮੇਤ ਗ੍ਰਿਫਤਾਰ ਕਰ ਕੇ ਐੱਨ. ਡੀ. ਪੀ. ਐਕਟ ਦੀ ਧਾਰਾ 22-61-85 ਦੇ ਤਹਿਤ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਹੈ। ਗੁਰਜੀਤ ਸਿੰਘ ਦਿੱਲੀ ਦੇ ਸੀਲਮਪੁਰ ਵਿਚ ਦੰਦਾਂ ਦਾ ਕਲੀਨਿਕ ਚਲਾਉਂਦਾ ਹੈ। ਗੁਰਜੀਤ ਸਿੰਘ ਨੂੰ ਮਾਣਯੋਗ ਅਦਾਲਤ ਫਤਿਹਗਡ਼੍ਹ ਸਾਹਿਬ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿਚ ਜੇਲ ਭੇਜ ਦਿੱਤਾ ਗਿਆ।