ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

Friday, Feb 13, 2026 - 06:28 PM (IST)

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਪਾਤੜਾਂ (ਸਨੇਹੀ) : ਪਾਤੜਾਂ ਪੁਲਸ ਨੇ ਸੜਕ ਹਾਦਸੇ ’ਚ ਹੋਈ ਮੋਟਰਸਾਈਕਲ ਸਵਾਰ ਦੀ ਮੌਤ ਦੇ ਦੋਸ਼ਾਂ ਤਹਿਤ ਅਣਪਛਾਤੇ ਕਾਰ ਡਰਾਈਵਰ ਖਿਲਾਫ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਦਰਜ ਕਰਵਾਉਂਦਿਆਂ ਸਤਨਾਮ ਸਿੰਘ ਵਾਸੀ ਪਿੰਡ ਗੁਲਾਹੜ ਹਾਲ ਪਿੰਡ ਸ਼ੇਰਗੜ੍ਹ ਥਾਣਾ ਪਾਤੜਾਂ ਨੇ ਦੱਸਿਆ ਕਿ ਮਿਤੀ 11-2-2026 ਸ਼ਾਮ ਲਗਭਗ ਸਾਢੇ 4 ਵਜੇ ਉਸ ਦਾ ਭਰਾ ਭੁਪਿੰਦਰ ਸਿੰਘ ਮੋਟਰਸਾਈਕਲ ਨੰਬਰ ਪੀ ਬੀ -72-6411 ’ਤੇ ਸਵਾਰ ਹੋ ਕੇ ਟੀ-ਪੁਆਇੰਟ ਪਿੰਡ ਗਲੋਲੀ ਨਜ਼ਦੀਕ ਜਾ ਰਿਹਾ ਸੀ।

ਇਸ ਦੌਰਾਨ ਇਕ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਦੇ ਭਰਾ ’ਚ ਮਾਰੀ, ਜਿਸ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ। ਪੁਲਸ ਨੇ ਪੀੜਤ ਦੇ ਬਿਆਨਾਂ ’ਤੇ ਕਥਿਤ ਕਾਰ ਨੰਬਰ ਐੱਚ ਆਰ 04 ਈ 7006 ਦੇ ਅਣਪਛਾਤੇ ਡਰਾਈਵਰ ਖਿਲਾਫ ਮੁਕੱਦਮਾ ਨੰਬਰ 40, ਮਿਤੀ 12-2-2026, ਧਾਰਾ 281, 106(1), 324(4) ਬੀ. ਐੱਨ. ਐੱਸ. ਤਹਿਤ ਥਾਣਾ ਪਾਤੜਾਂ ਵਿਖੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News