ਪਿਸਤੌਲ ਅਤੇ ਨਸ਼ੇ ਦੀਆਂ ਗੋਲੀਆਂ ਸਣੇ ਇਕ ਕਾਬੂ
Saturday, Dec 13, 2025 - 06:02 PM (IST)
ਨਾਭਾ (ਖੁਰਾਣਾ) : ਥਾਣਾ ਸਦਰ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ ਇਕ 9 ਐੱਮ.ਐੱਮ ਪਿਸਤੌਲ, 4 ਰੋਂਦ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਨਰਿੰਦਰ ਸਿੰਘ ਵਾਸੀ ਪਿੰਡ ਮੰਡੌੜ ਥਾਣਾ ਸਦਰ ਨਾਭਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਜਾਨਪਾਲ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਗੋਲ ਚੌਂਕ ਰੋਹਟੀ ਪੁਰ ਕੋਲ ਮੌਜੂਦ ਸੀ ਤਾਂ ਮੁਖਬਰ ਖਾਸ ਦੀ ਇਤਲਾਹ ’ਤੇ ਪਿੰਡ ਮੰਡੌੜ ਵਿਖੇ ਨਾਕਾਬੰਦੀ ਕਰਕੇ ਇਕ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ।
ਇਸ ਦੌਰਾਨ ਕਾਰ ’ਚੋਂ 700 ਨਸ਼ੇ ਦੀਆਂ ਗੋਲੀਆਂ ਅਤੇ ਇਕ 9 ਐੱਮ.ਐੱਮ ਪਿਸਤੌਲ ਸਮੇਤ 4 ਜਿੰਦਾ ਰੋਂਦ ਬਰਾਮਦ ਹੋਏ। ਪੁਲਸ ਨੇ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ।
