ਪੀ. ਓ. ਸਟਾਫ ਵੱਲੋਂ ਭਗੌੜਾ ਗ੍ਰਿਫਤਾਰ, 1 ਟਰੇਸ
Monday, Jun 02, 2025 - 06:20 PM (IST)

ਪਟਿਆਲਾ (ਬਲਜਿੰਦਰ) : ਪੀ. ਓ. ਸਟਾਫ ਪਟਿਆਲਾ ਦੀ ਪੁਲਸ ਨੇ ਇੰਚਾਰਜ ਏ. ਐੱਸ. ਆਈ. ਦਲਜੀਤ ਸਿੰਘ ਖੰਨਾ ਦੀ ਅਗਵਾਈ ਹੇਠ ਇਕ ਭਗੌੜੇ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਕ ਨੂੰ ਟਰੇਸ ਕਰ ਲਿਆ ਹੈ। ਪਹਿਲੇ ਕੇਸ ’ਚ ਅਵਤਾਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਗੰਗਰੌਲੀ ਥਾਣਾ ਸਨੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਖਿਲਾਫ ਥਾਣਾ ਸਨੌਰ ਵਿਖੇ ਕੇਸ ਦਰਜ ਹੈ। ਇਸ ਕੇਸ ’ਚ ਅਦਾਲਤ ਨੇ ਅਵਤਾਰ ਸਿੰਘ ਨੂੰ 4 ਮਾਰਚ 2023 ਨੂੰ ਪੀ. ਓ. ਕਰਾਰ ਦਿੱਤਾ ਸੀ।
ਦੂਜੇ ਕੇਸ ਗੁਰਵਿੰਦਰ ਸਿੰਘ ਉਰਫ ਜੇਜੀ ਪੁੱਤਰ ਦਲਬੀਰ ਸਿੰਘ ਵਾਸੀ ਗੁਰੂ ਤੇਗ ਬਹਾਦਰ ਕਾਲੋਨੀ ਢਕਾਨਸੂ ਰੋਡ ਰਾਜਪੁਰਾ ਨੂੰ ਟਰੇਸ ਕਰ ਲਿਆ ਗਿਆ ਹੈ। ਗੁਰਵਿੰਦਰ ਸਿੰਘ ਨੂੰ ਅਦਾਲਤ ਨੇ ਥਾਣਾ ਸਦਰ ਰਾਜਪੁਰਾ ਵਿਖੇ ਦਰਜ 2 ਵੱਖ-ਵੱਖ ਕੇਸਾਂ ਵਿਚ ਪੀ. ਓ. ਕਰਾਰ ਦਿੱਤਾ ਹੋਇਆ ਹੈ। ਗੁਰਵਿੰਦਰ ਸਿੰਘ ਉਰਫ ਜੇਜੀ ਇਸ ਸਮੇਂ ਥਾਣਾ ਸਿਟੀ ਰਾਜਪੁਰਾ ਵਿਖੇ ਦਰਜ ਧੋਖਾਦੇਹੀ ਦੇ ਕੇਸ ਵਿਚ ਕੇਂਦਰੀ ਜੇਲ ਪਟਿਆਲਾ ’ਚ ਬੰਦ ਹੈ। ਉਕਤ ਭਗੌੜੇ ਨੂੰ ਗ੍ਰਿਫਤਾਰ ਕਰਨ ਅਤੇ ਟਰੇਸ ਕਰਨ ’ਚ ਏ. ਐੱਸ. ਆਈ. ਜਸਪਾਲ ਸਿੰਘ, ਏ. ਐੱਸ. ਆਈ. ਹਰਜਿੰਦਰ ਸਿੰਘ ਅਤੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।