ਪੁਲਸ ਨੂੰ ਮਿਲੀ ਸਫ਼ਲਤਾ, ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
Friday, Nov 21, 2025 - 06:17 PM (IST)
ਨਾਭਾ (ਖੁਰਾਣਾ) : ਥਾਣਾ ਸਦਰ ਪੁਲਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਜਾਨਪਾਲ ਸਿੰਘ ਸਮੇਤ ਪੁਲਸ ਪਾਰਟੀ ਗਸਤ ਦੌਰਾਨ ਟੀ-ਪੁਆਇੰਟ ਭੋਜੋ ਮਾਜਰੀ ਕੋਲ ਮੌਜੂਦ ਸਨ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਕੋਲੋਂ 13 ਬੋਤਲਾਂ ਸ਼ਰਾਬ ਠੇਕਾ ਦੇਸੀ ਟੈਗੋ ਸੰਗਤਰਾ ਚੰਡੀਗੜ੍ਹ ਦੀਆਂ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਸੋਨੀ ਪੁੱਤਰ ਜੋਰਾ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਖਿਲਾਫ ਧਾਰਾ 61/ 1/ 14/ ਐਕਸਾਈਜ਼ ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ।
