40 ਕਿੱਲੋ ਭੁੱਕੀ ਸਮੇਤ ਕਾਰ ਸਵਾਰ ਗ੍ਰਿਫ਼ਤਾਰ

Thursday, Oct 22, 2026 - 01:27 PM (IST)

40 ਕਿੱਲੋ ਭੁੱਕੀ ਸਮੇਤ ਕਾਰ ਸਵਾਰ ਗ੍ਰਿਫ਼ਤਾਰ

ਰਾਜਪੁਰਾ (ਇਕਬਾਲ) : ਸਪੈਸ਼ਲ ਸੈੱਲ ਰਾਜਪੁਰਾ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਨੂੰ 40 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਖੇੜੀ ਗੰਡਿਆ ਪੁਲਸ ਕੋਲ ਕੇਸ ਦਰਜ ਕਰਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਪੈਸ਼ਲ ਸੈੱਲ ਰਾਜਪੁਰਾ ਪੁਲਸ ਦੇ ਇੰਚਾਰਜ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਸੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਪਿੰਡ ਬਡੋਲੀ ਗੁੱਜਰਾਂ ’ਤੇ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਇਕ ਆਲਟੋ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਕਾਰ ’ਚੋਂ 40 ਕਿੱਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਕਾਰ ਸਵਾਰ ਨੂੰ ਗ੍ਰਿਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਛਾਣ ਰਣਜੀਤ ਸਿੰਘ ਵਾਸੀ ਪਿੰਡ ਅਜਰਾਵਰ ਵੱਜੋਂ ਦੱਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਰਿਮਾਂਡ ਹਾਸਲ ਕਰ ਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਭੁੱਕੀ ਕਿੱਥੋਂ ਲੈ ਕੇ ਆਇਆ ਹੈ ਅਤੇ ਕਿੱਥੇ ਸਪਲਾਈ ਕਰਨੀ ਸੀ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਸਬੰਧੀ ਥਾਣਾ ਖੇੜੀ ਗੰਡਿਆਂ ਪੁਲਸ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News