ਪ੍ਰਤਾਪ ਬਾਜਵਾ ਨੇ ਸ਼ੁਤਰਾਣਾ ਚੋਣਾਂ ਦੀ ਲਾਈਵ ਰਿਕਾਰਡਿੰਗ ਲਈ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

Friday, May 22, 2026 - 06:23 PM (IST)

ਪ੍ਰਤਾਪ ਬਾਜਵਾ ਨੇ ਸ਼ੁਤਰਾਣਾ ਚੋਣਾਂ ਦੀ ਲਾਈਵ ਰਿਕਾਰਡਿੰਗ ਲਈ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ/ਪਟਿਆਲਾ (ਮਾਨ) : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਬਾਜਵਾ ਨੇ ਦੋਸ਼ ਲਾਇਆ ਹੈ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲੀ ‘ਸਾਮ, ਦਾਮ, ਦੰਡ, ਭੇਦ’ ਦੀ ਰਾਜਨੀਤੀ ਹੁਣ ਪੰਜਾਬ ਵਿੱਚ ਪੂਰੀ ਤਰ੍ਹਾਂ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਦੌਰਾਨ ਵਿਰੋਧੀਆਂ ਨੂੰ ਧਮਕੀਆਂ ਦੇਣੀਆਂ, ਦਬਾਅ ਪਾਉਣਾ ਅਤੇ ਸੱਤਾ ਦਾ ਦੁਰਉਪਯੋਗ ਕਰਨਾ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਜਨਤਾ ਦੇ ਸਾਹਮਣੇ ਬੇਨਕਾਬ ਕਰਦਾ ਹੈ।

ਵਿਧਾਇਕ ਸ਼ੁਤਰਾਣਾ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ

ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਜ ਚੋਣ ਕਮਿਸ਼ਨ ਨੂੰ ਇਕ ਰਸਮੀ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਉਨ੍ਹਾਂ ਨੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕਥਿਤ ਤੌਰ 'ਤੇ ਦਿੱਤੇ ਗਏ ਧਮਕੀ ਭਰੇ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ, ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਚੋਣਾਂ ਦੀ ਪਾਰਦਰਸ਼ਤਾ 'ਤੇ ਸਵਾਲ ਚੁੱਕਦਿਆਂ ਬਾਜਵਾ ਨੇ ਮੰਗ ਕੀਤੀ ਹੈ ਕਿ ਸ਼ੁਤਰਾਣਾ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਵੋਟਿੰਗ (ਪੋਲਿੰਗ) ਦੀ ਪ੍ਰਕਿਰਿਆ ਦੀ ਲਾਈਵ ਰਿਕਾਰਡਿੰਗ ਕੀਤੀ ਜਾਵੇ ਅਤੇ ਵੋਟਾਂ ਦੀ ਗਿਣਤੀ (ਕਾਊਂਟਿੰਗ) ਦਾ ਲਾਈਵ ਟੈਲੀਕਾਸਟ ਕਰਵਾਇਆ ਜਾਵੇ।


author

Gurminder Singh

Content Editor

Related News