ਇੰਜ. ਰਵਿੰਦਰ ਸਿੰਘ ਪੀ. ਐੱਸ. ਪੀ. ਸੀ. ਐੱਲ. ਦੇ ਮੁੱਖ ਇੰਜੀਨੀਅਰ ਟਰਾਂਸਮਿਸ਼ਨ ਸਿਸਟਮ ਵਜੋਂ ਤਾਇਨਾਤ

03/15/2022 6:30:36 PM

ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇਕ ਹੁਕਮ ਜਾਰੀ ਕਰਕੇ ਦੇ ਇੰਜ. ਰਵਿੰਦਰ ਸਿੰਘ ਉਪ ਮੁੱਖ ਇੰਜੀਨੀਅਰ ਟਰਾਂਸਮਿਸ਼ਨ ਸਿਸਟਮ ਨੂੰ ਤਰੱਕੀ ਦੇ ਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਮੁੱਖ ਇੰਜੀਨੀਅਰ ਟਰਾਂਸਮਿਸ਼ਨ ਸਿਸਟਮ ਪਟਿਆਲਾ ਵਜੋਂ ਤਾਇਨਾਤ ਕਰ ਦਿੱਤਾ ਹੈ। ਇੰਜੀਨੀਅਰ ਰਵਿੰਦਰ ਸਿੰਘ ਨੇ ਅੱਜ ਬਤੌਰ ਮੁੱਖ ਇੰਜੀਨੀਅਰ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ’ਤੇ ਕਾਰਪੋਰੇਸ਼ਨ ਦੇ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇੰਜੀਨੀਅਰ ਰਵਿੰਦਰ ਸਿੰਘ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ।


Gurminder Singh

Content Editor

Related News