ਪੰਜਾਬ ਸਰਕਾਰ ਸਮਾਣਾ ਵਾਸੀਆਂ ਨੂੰ ਦੇਣ ਜਾ ਰਹੀ ਵੱਡਾ ਤੋਹਫ਼ਾ, ਗ੍ਰਾਂਟ ਜਾਰੀ
Thursday, Nov 30, 2023 - 05:40 PM (IST)
ਸਮਾਣਾ : ਸਮਾਣਾ ਸ਼ਹਿਰ ਨਿਵਾਸੀਆਂ ਤੇ ਨੇੜੇ-ਤੇੜੇ ਦੇ ਇਲਾਕਿਆਂ ਦੀਆਂ ਸਵਾਰੀਆਂ ਨੂੰ 6 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾ ਕੇ ਸੌਂਪਿਆ ਜਾਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਇਸ ਲਈ ਗ੍ਰਾਂਟ ਵੀ ਜਾਰੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ
ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੇ ਪੁਰਾਣੇ ਬੱਸ ਅੱਡੇ, ਜਿੱਥੇ ਕਿ ਨਵਾਂ ਬੱਸ ਅੱਡਾ ਉਸਾਰਿਆ ਜਾਣਾ ਹੈ, ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇੱਥੇ ਪੌਣੇ 2 ਏਕੜ ਜ਼ਮੀਨ 'ਚ ਨਵਾਂ ਤੇ ਅਤਿ-ਆਧੁਨਿਕ ਬੱਸ ਅੱਡਾ ਬਣਾਉਣ ਲਈ ਟੈਂਡਰ ਜਾਰੀ ਕਰਕੇ ਵਰਕ ਆਰਡਰ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦੀ ਛੱਤ 'ਤੇ ਸੋਲਰ ਸਿਸਟਮ ਤੇ ਰੇਨ ਵਾਟਰ ਹਾਰਵੈਸਟਿੰਗ ਪ੍ਰਣਾਲੀ ਵੀ ਲਗਾਈ ਜਾਵੇਗੀ।ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਰਿਆਂ ਵਿੱਚ ਡੰਗ ਨਹੀਂ ਟਪਾਉਂਦੀ ਸਗੋਂ ਤੁਰੰਤ ਕੰਮ ਕਰਨ ਵਿੱਚ ਵਿਸ਼ਵਾਸ ਕਰਦੀ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ’ਚੋਂ ਲੱਖਾਂ ਰੁਪਏ ਚੋਰੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ
ਜੌੜਾਮਾਜਰਾ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਸਮੇਂ ਵੀ ਇਸ ਬੱਸ ਅੱਡੇ ਨੂੰ ਬਣਾਉਣ ਦੇ ਸਮਾਣਾ ਵਾਸੀਆਂ ਨਾਲ ਲਾਅਰੇ ਲਗਾਏ ਗਏ ਸਨ, ਪਰੰਤੂ ਇਹ ਬੱਸ ਅੱਡਾ ਕਦੇ ਵੀ ਨਹੀਂ ਬਣ ਸਕਿਆ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਾਸੀਆਂ ਦੀ ਸਮੱਸਿਆ ਨੂੰ ਸਮਝਦਿਆਂ ਤੁਰੰਤ ਇਸ ਲਈ ਗ੍ਰਾਂਟ ਜਾਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਬੱਸ ਅੱਡੇ ਦਾ ਕੰਮ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਣੇ 3 ਸੂਬਿਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8