ਜਬਰ-ਜ਼ਿਨਾਹ ਦੇ ਦੋਸ਼ ਵਿਚ ਕੇਸ ਦਰਜ
Friday, Sep 29, 2023 - 06:09 PM (IST)

ਪਟਿਆਲਾ (ਬਲਜਿੰਦਰ) : ਥਾਣਾ ਪਸਿਆਣਾ ਦੀ ਪੁਲਸ ਨੇ ਜਬਰ-ਜ਼ਿਨਾਹ ਦੇ ਦੋਸ਼ ਵਿਚ ਸੁਨੀਲ ਕੁਮਾਰ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਮੈਣ ਥਾਣਾ ਪਸਿਆਣਾ ਖ਼ਿਲਾਫ 376 ਅਤੇ 506 ਆਈ. ਪੀ. ਸੀ. ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਪੀੜਤ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੁਨੀਲ ਕੁਮਾਰ ਉਸ ਦਾ ਗੁਆਂਢੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਪਰਿਵਾਰਿਕ ਸਬੰਧ ਹਨ। ਮਿਤੀ 14 ਸਤੰਬਰ ਉਹ ਆਇਆ ਅਤੇ ਉਸ ਦੇ ਘਰ ਵਿਚ ਕੋਈ ਨਹੀਂ ਸੀ। ਘਰ ਆ ਕੇ ਕਹਿਣ ਲੱਗਿਆ ਕਿ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਹੈ ਤਾਂ ਸ਼ਿਕਾਇਤਕਰਤਾ ਨੇ ਵਿਆਹ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਤਾਂ ਸੁਨੀਲ ਕੁਮਾਰ ਨੇ ਆਤਮ ਹੱਤਿਆ ਦੀ ਧਮਕੀ ਦਿੱਤੀ।
16 ਸਤੰਬਰ ਨੂੰ ਸ਼ਿਕਾਇਤਕਰਤਾ ਨੂੰ ਉਸ ਦੀ ਭੈਣ ਕੋਲ ਛੱਡਣ ਦਾ ਬਹਾਨਾ ਬਣਾ ਕੇ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਕੁੱਲੂ ਮਨਾਲੀ ਲੈ ਗਿਆ, ਜਿਥੇ ਉਸ ਨੇ ਸ਼ਿਕਾਇਤਕਰਤਾ ਨਾਲ ਜ਼ਬਰਦਸਤੀ ਸਬੰਧ ਬਣਾਏ। ਇਸ ਮਾਮਲੇ ਵਿਚ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।