ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਅੱਗ, ਲੱਖਾਂ ਦਾ ਨੁਕਸਾਨ

08/14/2019 4:32:00 PM

ਬਨੂੜ (ਗੁਰਪਾਲ)—ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ 'ਤੇ ਪੈਂਦੇ ਪਿੰਡ ਜਾਂਸਲਾ ਦੇ ਅੱਡੇ 'ਤੇ ਸਥਿਤ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਪੀੜਤ ਦੁਕਾਨਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਜਾਂਸਲਾ ਅੱਡੇ 'ਤੇ ਮਾਰਕੀਟ ਵਿਚ ਰੈਡੀਮੇਡ ਕੱਪੜਿਆਂ ਦੀ ਦੁਕਾਨ ਹੈ। ਅੱਜ ਸਵੇਰੇ 6.30 ਵਜੇ ਉਸ ਨੂੰ ਨੇੜਲੇ ਦੁਕਾਨਦਾਰ ਦਾ ਫੋਨ ਆਇਆ ਕਿ ਉਸ ਦੀ ਦੁਕਾਨ 'ਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਉਸ ਨੇ ਦੁਕਾਨ ਦਾ ਸ਼ਟਰ ਖੋਲ੍ਹ ਕੇ ਦੇਖਿਆ ਕਿ ਅੰਦਰ ਕੱਪੜਿਆਂ ਨੂੰ ਅੱਗ ਲੱਗੀ ਹੋਈ ਸੀ। ਲੋਕਾਂ ਨੇ ਅੱਗ 'ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ। ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ, ਬਹੁਤ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਦੁਕਾਨਦਾਰ ਨੇ ਦੱਸਿਆ ਕਿ ਉਸ ਦਾ 2 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਪੀੜਤ ਦੁਕਾਨਦਾਰ ਨੇ ਕਿਹਾ ਕਿ ਇਹ ਅੱਗ ਬਿਜਲੀ ਸ਼ਾਰਟ ਸਰਕਟ ਕਾਰਣ ਲੱਗੀ ਹੈ। ਦੁਕਾਨ 'ਚ ਲੱਗਾ ਮੀਟਰ ਵੀ ਸੜ ਕੇ ਸੁਆਹ ਹੋ ਗਿਆ ਹੈ।


Shyna

Content Editor

Related News