ਹੜ੍ਹ ਪ੍ਰਭਾਵਿਤ ਖੇਤਰ 'ਚ ਦਿਸੇ ਸੱਪ ਤਾਂ ਮਾਰਨ ਦੀ ਬਜਾਏ ਕਰਵਾਓ ਰੈਸਕਿਊ, ਇਸ ਨੰਬਰ 'ਤੇ ਕਰੋ ਕਾਲ
Thursday, Jul 13, 2023 - 05:40 PM (IST)
ਪਟਿਆਲਾ : ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਘਰਾਂ ਵਿੱਚ ਸੱਪ ਨਿਕਲਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਸਥਿਤੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮ ਅਨੁਸਾਰ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਵੱਲੋਂ ਰੈਪਿਡ ਰਿਸਪਾਂਸ ਟੀਮ ਗਠਿਤ ਕਰਦੇ ਹੋਏ ਹੈਲਪ ਲਾਈਨ ਨੰਬਰ 82539-00002 ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹ ਦਾ ਕਹਿਰ, 8 ਕਿੱਲਿਆਂ ਦੇ ਮਾਲਕ ਨੂੰ ਸਸਕਾਰ ਲਈ ਨਹੀਂ ਜੁੜੀ 2 ਗਜ਼ ਜ਼ਮੀਨ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹੜ੍ਹ ਦੀ ਸਥਿਤੀ ਕਾਰਨ ਇਨਸਾਨਾਂ ਦੇ ਨਾਲ-ਨਾਲ ਸਾਰੇ ਜੀਵ ਸੰਕਟ ਵਿੱਚ ਹਨ। ਕੁਦਰਤੀ ਇਨਸਾਫ਼ ਦੀ ਕਸੌਟੀ ਦੇ ਹਿਸਾਬ ਨਾਲ ਸਾਰੇ ਜੀਵ-ਜੰਤੂ ਮਦਦ ਦੇ ਹੱਕਦਾਰ ਹਨ। ਲਗਾਤਾਰ ਪਾਣੀ ਵਿੱਚ ਰਹਿਣ ਕਾਰਨ ਸੱਪ ਵੀ ਸੰਕਟ 'ਚ ਹਨ ਅਤੇ ਆਪਣੇ ਲਈ ਸੁਰੱਖਿਅਤ ਥਾਵਾਂ ਦੀ ਭਾਲ ਕਰ ਰਹੇ ਹਨ। ਅਜਿਹੇ ਵਿੱਚ ਉਹ ਰਿਹਾਇਸ਼ੀ ਘਰਾਂ ਵਿੱਚ ਵੜ ਰਹੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਵਧਣਗੇ ਆਮਦਨ ਦੇ ਸਰੋਤ
ਉਨ੍ਹਾਂ ਅਪੀਲ ਕੀਤੀ ਕਿ ਲੋਕ ਘਰਾਂ ਵਿੱਚ ਸੱਪ ਨਿਕਲਣ 'ਤੇ ਘਬਰਾ ਕੇ ਆਪਣਾ ਜਾਂ ਸੱਪ ਦਾ ਨੁਕਸਾਨ ਕਰਨ ਦੀ ਬਜਾਇ ਸਨੇਕ ਹੈਲਪ ਲਾਈਨ 'ਤੇ ਫੋਨ ਕਰਕੇ ਸੱਪ ਨੂੰ ਰੈਸਕਿਊ ਕਰਵਾਉਣ। ਉਨ੍ਹਾਂ ਦੱਸਿਆ ਕਿ ਹੈਲਪ ਲਾਈਨ 'ਤੇ ਫੋਨ ਕਰਨ 'ਤੇ ਜੰਗਲੀ ਜੀਵ ਮਹਿਕਮੇ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚਕੇ ਸੱਪ ਨੂੰ ਫੜਕੇ ਲੈ ਜਾਵੇਗੀ ਅਤੇ ਸੁਰੱਖਿਅਤ ਥਾਂ 'ਤੇ ਛੱਡੇਗੀ।
ਇਹ ਵੀ ਪੜ੍ਹੋ : ਲਾਇਸੈਂਸੀ ਅਸਲਾ ਰੱਖਣ ਵਾਲੇ ਹਫ਼ਤੇ 'ਚ ਕਰ ਲੈਣ ਇਹ ਕੰਮ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ
ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਰੀਜਨ ਵਿੱਚ ਬਹੁਤ ਹੀ ਘੱਟ ਗਿਣਤੀ ਸੱਪ ਜ਼ਹਿਰੀਲੇ ਹਨ। ਇਸ ਲਈ ਸਨੇਕ ਬਾਈਟ ਹੋਣ ਉਤੇ ਘਬਰਾਉਣ ਦੀ ਥਾਂ ਤੁਰੰਤ ਰਜਿੰਦਰਾ ਹਸਪਤਾਲ ਜਾਂ ਨੇੜਲੇ ਸਿਹਤ ਕੇਂਦਰ ਪਹੁੰਚ ਕੇ ਇਲਾਜ ਕਰਵਾਉਣ। ਸਨੇਕ ਹੈਲਪ ਲਾਈਨ ਨੰਬਰ ਦੇ ਰਿਸਪਾਂਸ ਤੋਂ ਅਸੰਤੁਸ਼ਟ ਲੋਕ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਨਾਲ 94635-96843 ਨੰਬਰ ਉਤੇ ਵੀ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਵਿਖੇ ਦੋਸਤਾਂ 'ਚ ਹੋਈ ਤੂੰ-ਤੂੰ ਮੈਂ-ਮੈਂ ਮਗਰੋਂ ਚੱਲੀ ਗੋਲ਼ੀ, ਨੌਜਵਾਨ ਦੇ ਢਿੱਡ 'ਚ ਲੱਗੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8