ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟੀ, ਇਕ ਦੀ ਮੌਤ ਦੋ ਜ਼ਖ਼ਮੀ

06/27/2019 5:01:58 PM

ਪਟਿਆਲਾ, ਬਾਰਨ (ਇੰਦਰ ਖਰੋੜ)—ਬੀਤੀ ਰਾਤ ਸਰਹਿੰਦ-ਪਟਿਆਲਾ ਰੋਡ ਜ਼ਿਲਾ ਉਦਯੋਗ ਅਤੇ ਕਾਮਰਸ ਵਿਭਾਗ ਕੋਲ ਇਕ ਓਵਰ ਸਪੀਡ ਸਵਿਫਟ ਕਾਰ ਪਲਟਣ ਕਾਰਨ ਇਕ ਨੌਜਵਾਨ ਦੀ ਮੌਤ ਅਤੇ ਦੋ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਸੜਕੀ ਹਾਦਸਾ ਉਦੋਂ ਵਾਪਰਿਆ ਹੈ ਜਦੋਂ ਕਾਰ ਸਵਾਰ ਸਰਹਿੰਦ ਤੋਂ ਪਟਿਆਲਾ ਵੱਲ ਨੂੰ ਆ ਰਹੇ ਸਨ ਤਾਂ ਕਾਰ ਦੀ ਓਵਰ ਸਪੀਡ ਹੋਣ ਕਾਰਨ ਬੇਕਾਬੂ ਹੋ ਗਈ ਅਤੇ ਡਿਵਾਈਡਰ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਕਾਰ ਪਲਟ ਗਈ। ਹਾਦਸੇ ਦੌਰਾਨ ਬਲਜੀਤ ਸਿੰਘ ਉਰਫ਼ ਰਾਹੁਲ ਪੁੱਤਰ ਮਨਜੀਤ ਸਿੰਘ ਵਾਸੀ ਤ੍ਰਿਪੜੀ ਟਾਊਨ ਪਟਿਆਲਾ ਦੀ ਮੌਤ ਹੋ ਗਈ ਤੇ ਕਾਰ ਵਿਚ ਸਵਾਰ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਥਾਣਾ ਤ੍ਰਿਪੜੀ ਦੇ ਮੌਕੇ 'ਤੇ ਪਹੁੰਚੇ ਪੁਲਸ ਮੁਲਾਜਮਾਂ ਵਲੋਂ ਦਿੱਤੀ ਗਈ। 

ਉਨ੍ਹਾਂ ਕਿਹਾ ਕਿ ਹਾਦਸੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।