ਸ਼੍ਰੋਮਣੀ ਅਕਾਲੀ ਦਲ ਦਾ ਆਮ ਆਦਮੀ ਪਾਰਟੀ ਨੂੰ ਝਟਕਾ

Wednesday, Mar 18, 2026 - 06:04 PM (IST)

ਸ਼੍ਰੋਮਣੀ ਅਕਾਲੀ ਦਲ ਦਾ ਆਮ ਆਦਮੀ ਪਾਰਟੀ ਨੂੰ ਝਟਕਾ

ਪਟਿਆਲਾ (ਮਨਦੀਪ ਜੋਸਨ) : ਆਮ ਆਦਮ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਤੋਂ ਇੰਚਾਰਜ ਕਬੀਰ ਦਾਸ ਦੀ ਅਗਵਾਈ ਹੇਠ ਪਿੰਡ ਗੁਰਦਿੱਤਪੁਰਾ ਤੋਂ ਜੋਗਿੰਦਰ ਸਿੰਘ ਸਰਕਲ ਪ੍ਰਧਾਨ, ਸਾਬਕਾ ਸਰਪੰਚ ਕੇਵਲ ਸਿੰਘ ‘ਆਪ’ ਛਡ ਕੇ ਆਪਣੀ ਟੀਮ ਸਮੇਤ ਅਕਾਲੀ ਦਲ ’ਚ ਸ਼ਾਮਲ ਹੋ ਗਏ, ਜਿਨ੍ਹਾਂ ਦਾ ਕਬੀਰ ਦਾਸ ਵੱਲੋਂ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕਰਦਿਆਂ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਜੋਗਿੰਦਰ ਬਾਵਾ, ਸੁਖਵਿੰਦਰ ਸਿੰਘ, ਹਰਬੰਸ ਸਿੰਘ ਜੋਗੀਪੁਰ ਜ਼ਿਲਾ ਪ੍ਰਧਾਨ ਐੱਸ. ਸੀ. ਵਿੰਗ ਅਤੇ ਸਮੁੱਚੀ ਅਕਾਲੀ ਦੀ ਟੀਮ ਵੀ ਮੌਜੂਦ ਸੀ।

ਇਸ ਮੌਕੇ ਕਬੀਰ ਦਾਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ’ਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ ਅਤੇ ਲੋਕ ਹੁਣ ਇਸ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ। ਅੱਜ ਪੰਜਾਬ ਵਿਚ ਬੇਰੋਜ਼ਗਾਰੀ, ਨਸ਼ਾ ਅਤੇ ਕਾਨੂੰਨ-ਵਿਵਸਥਾ ਦੀਆਂ ਸਮੱਸਿਆਵਾਂ ਵੱਧ ਰਹੀਆਂ ਹਨ ਪਰ ਸਰਕਾਰ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ’ਚ ਨਾਕਾਮ ਰਹੀ ਹੈ। ਇਸ ਕਾਰਨ ਹੀ ਵੱਡੀ ਗਿਣਤੀ ’ਚ ਲੋਕ ਅਤੇ ਵਰਕਰ ਅਕਾਲੀ ਦਲ ਨਾਲ ਜੁੜ ਰਹੇ ਹਨ। 

ਕਬੀਰ ਦਾਸ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਹੀ ਉਹ ਪਾਰਟੀ ਹੈ, ਜੋ ਪੰਜਾਬ ਦੇ ਹਿੱਤਾਂ ਦੀ ਸੱਚੀ ਰਾਖੀ ਕਰ ਸਕਦੀ ਹੈ। ਅਕਾਲੀ ਦਲ ਦੇ ਹੱਥਾਂ ’ਚ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਹੋਰ ਆਗੂ ਪਾਰਟੀ ਨਾਲ ਜੁੜਣਗੇ, ਜਿਨ੍ਹਾਂ ਦਾ ਅਕਾਲੀ ਦਲ ਵਿਚ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਕੇਵਲ ਸਿੰਘ, ਮਹਿੰਦਰ ਸਿੰਘ, ਪ੍ਰਗਟ ਸਿੰਘ, ਨਿਸ਼ਾਨ ਸਿੰਘ, ਮੁਖਤਿਆਰ ਸਿੰਘ, ਨਛਤਰ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ ਪੰਚਾਇਤ ਮੈਂਬਰ, ਇੰਦਰਜੀਤ ਸਿੰਘ ਸਾਬਕਾ ਮੈਂਬਰ, ਬਲਵਿੰਦਰ ਸਿੰਘ, ਜਗਿੰਦਰ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਸ਼ਾਮਿਲ ਹੋਏ।


author

Gurminder Singh

Content Editor

Related News