ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Tuesday, Sep 01, 2026 - 06:22 PM (IST)
ਨਾਭਾ (ਰਾਹੁਲ ਖੁਰਾਣਾ) : ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਾਭਾ ਤੋਂ ਜਸਦੇਵ ਸਿੰਘ ਜੱਸਾ ਖੋਖ ਨੂੰ "ਜਰਨਲ ਕੌਂਸਲ ਮੈਂਬਰ" ਮੈਂਬਰ ਨਿਯੁਕਤ ਕੀਤਾ ਹੈ। ਜਸਦੇਵ ਸਿੰਘ ਜੱਸਾ ਖੋਖ (ਨੌਜਵਾਨ ਆਗੂ) ਨੇ ਇਹ ਵੱਡੀ ਜ਼ਿੰਮੇਵਾਰੀ ਮਿਲਣ 'ਤੇ ਸਮੂਹ ਲੀਡਰਸ਼ਿਪ ਦਾ ਕੀਤਾ ਧੰਨਵਾਦ। ਜਸਦੇਵ ਸਿੰਘ ਜੱਸਾ ਖੋਖ ਨੇ ਕਿਹਾ ਕਿ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨੋਂ, ਮਨੋਂ ਅਤੇ ਧਨੋਂ ਨਿਭਾਉਣਗੇ। ਉਹ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ ਅਤੇ ਇਲਾਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ।
