ਸੁਰਜੀਤ ਸਿੰਘ ਰੱਖੜਾ ਦਾ ਬਿਆਨ, ਕਾਂਗਰਸ ਅਤੇ ‘ਆਪ’ ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ

Monday, Dec 05, 2022 - 06:13 PM (IST)

ਸੁਰਜੀਤ ਸਿੰਘ ਰੱਖੜਾ ਦਾ ਬਿਆਨ, ਕਾਂਗਰਸ ਅਤੇ ‘ਆਪ’ ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ

ਪਟਿਆਲਾ/ਰੱਖੜਾ (ਰਾਣਾ) : ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਰਤਾਰਵਿਲਾ ਰੱਖੜਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਨ੍ਹਾਂ ਤੋਂ ਹੁਣ ਪੰਜਾਬ ਦੇ ਲੋਕਾਂ ਦਾ ਭਰੋਸਾ ਉੱਠ ਚੁੱਕਿਆ ਹੈ ਤਾਂ ਹੀ ਸ਼੍ਰੋਮਣੀ ਅਕਾਲੀ ਦਲ ਭਵਿੱਖ ਵਿਚ ਹੋਰ ਮਜ਼ਬੂਤ ਹੋਣ ਜਾ ਰਿਹਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਕੰਮਾਂ ਨੂੰ ਲੋਕ ਯਾਦ ਕਰਨ ਲੱਗ ਪਏ ਹਨ।

ਇਹ ਵੀ ਪੜ੍ਹੋ- ਗੋਲਡੀ ਬਰਾੜ ਦੇ ਮਸਲੇ 'ਤੇ ਮਜੀਠੀਆ ਨੂੰ 'ਆਪ' ਦਾ ਜਵਾਬ, ਆਖੀਆਂ ਇਹ ਗੱਲਾਂ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਇਲਾਵਾ ਚਹੂੰ-ਮਾਰਗੀ ਸੜਕਾਂ, ਓਵਰ ਬ੍ਰਿਜ, ਕਾਲਜ, ਸਟੇਡੀਅਮ, ਧਾਰਮਿਕ ਯਾਦਗਾਰਾਂ ਆਦਿ ਦੀ ਸਥਾਪਨਾ ਕਰਕੇ ਮੀਲ ਪੱਥਰ ਗੱਢੇ ਹਨ। ਕਰਤਾਰਵਿਲਾ ਰੱਖੜਾ ਵਿਖੇ ਕੋਰ ਕਮੇਟੀ ਬਣਨ ’ਤੇ ਰੱਖੜਾ ਨੂੰ ਸਾਬਕਾ ਯੂਥ ਪ੍ਰਧਾਨ ਇੰਦਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ- ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ, ਮਦਦ ਲਈ ਅੱਗੇ ਆਏ ਪੰਜਾਬੀਆਂ ਨੇ ਪੇਸ਼ ਕੀਤੀ ਮਿਸਾਲ

ਇਸ ਮੌਕੇ ਇੰਦਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਰੱਖੜਾ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਕਾਰਜਾਂ ਤੋਂ ਇਲਾਵਾ ਸੂਬੇ ਅੰਦਰ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸਨੂੰ ਲੋਕ ਦਿਲੋਂ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਵਧੇਰੇ ਸਹੂਲਤਾਂ ਦੇਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪਹਿਲੀ ਸਰਕਾਰ ਹੈ, ਜਿਸਨੇ ਬਿਨਾਂ ਪੱਖਪਾਤ ਤੋਂ ਨੌਜਵਾਨਾ ਨੂੰ ਵੱਖ-ਵੱਖ ਵਿਭਾਗਾਂ ਅੰਦਰ ਨੌਕਰੀਆਂ ਪ੍ਰਦਾਨ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਘਬੀਰ ਕਲਿਆਣ, ਜਸਬੀਰ ਸਿੰਘ ਰੁਪਾਣਾ ਦੇਵੀਨਗਰ, ਅਜਮੇਰ ਪਸਿਆਣਾ, ਹਮੀਰ ਉਚਾਗਾਓਂ, ਨਰਿੰਦਰ ਖੇਡ਼ੀਮਾਨੀਆਂ, ਗੋਸਾ ਢੀਂਡਸਾ ਕੱਲਰਭੈਣੀ, ਬਿੱਟੂ ਆਸੇਮਾਜਰਾ, ਮਲਕੀਤ ਸਿੰਘ ਲਾਡੀ ਚੀਮਾ ਧਰਮੇਡ਼ੀ, ਜਗਰੂਪ ਸਿੰਘ ਫਤਿਹਪੁਰ ਆਦਿ ਵੀ ਹਾਜ਼ਰ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Anuradha

Content Editor

Related News