ਟਰੈਕਟਰ-ਟਰਾਲੀ ਡਰਾਈਵਰ ਨੇ ਮੋਟਰਸਾਈਕਲ ਨੂੰ ਮਾਰੀ ਫੇਟ, 1 ਦੀ ਮੌਤ
Monday, Apr 13, 2026 - 05:19 PM (IST)
ਪਟਿਆਲਾ (ਬਲਜਿੰਦਰ) : ਟਰੈਕਟਰ ਟਰਾਲੀ ਡਰਾਈਵਰ ਨੇ ਮੋਟਰਸਾਈਕਲ ਸਵਾਰਾਂ ਵਿਚ ਆਪਣਾ ਟਰੈਕਟਰ ਅਤੇ ਟਰਾਲੀ ਲਾਪਰਵਾਹੀ ਨਾਲ ਲਿਆ ਮਾਰਿਆ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਇਸ ਮਾਮਲੇ ਵਿਚ ਥਾਣਾ ਪਸਿਆਣਾ ਦੀ ਪੁਲਸ ਨੇ ਰਵੀ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਭਾਨਰੀ ਥਾਣਾ ਪਸਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਦੋਸਤਾਂ ਸਿਮਰਨਜੀਤ ਸਿੰਘ ਪੁੱਤਰ ਹਰਦੀਪ ਸਿੰਘ ਅਤੇ ਪ੍ਰਭਜੋਤ ਸਿੰਘ ਪੁੱਤਰ ਜਸਵੀਰ ਸਿੰਘ ਨਾਲ ਮੋਟਰਸਾਈਕਲ ’ਤੇ ਪਿੰਡ ਤਰੈਹਾਂ ਕੋਲ ਜਾ ਰਿਹਾ ਸੀ।
ਇਸ ਦੌਰਾਨ ਅਣਪਛਾਤੇ ਟਰੈਕਟਰ-ਟਰਾਲੀ ਡਰਾਈਵਰ ਨੇ ਮੋਟਰਸਾਈਕਲ ਨੂੰ ਲਾਪਰਵਾਹੀ ਨਾਲ ਫੇਟ ਮਾਰ ਦਿੱਤੀ। ਇਸ ਹਾਦਸੇ ਵਿਚ ਸਿਮਰਨਜੀਤ ਸਿੰਘ ਦੀ ਮੌਤ ਹੋ ਗਈ ਅਤੇ ਬਾਕੀਆਂ ਦੇ ਸੱਟਾਂ ਵੀ ਲੱਗੀਆਂ। ਪੁਲਸ ਨੇ ਇਸ ਮਾਮਲੇ ਵਿਚ ਟਰੈਕਟਰ-ਟਰਾਲੀ ਡਰਾਈਵਰ ਖਿਲਾਫ 281, 106(1), 324 (4) ਬੀ.ਐੱਨ.ਐੱਸ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
