ਟਾਂਗਰੀ ਨਦੀ ਦੇ ਪਾੜ ਨੂੰ ਪੂਰਦਿਆਂ ਨੌਜਵਾਨ ਨਾਲ ਵਾਪਰ ਗਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ
Friday, Jul 14, 2023 - 11:46 AM (IST)
ਦੇਵੀਗੜ੍ਹ (ਨੌਗਾਵਾਂ) : ਪਿੰਡ ਖਤੌਲੀ ਨੇੜੇ ਟਾਂਗਰੀ ਨਦੀ ਦੇ ਬੰਨ੍ਹ ’ਚ ਪਏ ਪਾੜ ਨੂੰ ਹੋਰ ਵਿਅਕਤੀਆਂ ਦੇ ਨਾਲ ਪੂਰਦਿਆਂ ਪਾਣੀ ’ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਉਮਰ 35 ਸਾਲ ਪਿੰਡ ਖਤੌਲੀ ਟਾਂਗਰੀ ਨਦੀ ਦੇ ਬੰਨ੍ਹ ’ਚ ਪਏ ਪਾੜ ਨੂੰ ਹੋਰ ਵਿਅਕਤੀਆਂ ਨਾਲ ਪੂਰ ਰਿਹਾ ਸੀ ਕਿ ਅਚਾਨਕ ਪਾਣੀ ’ਚ ਵਹਿ ਗਿਆ ਅਤੇ ਪਾਣੀ ’ਚ ਡੁੱਬ ਗਿਆ।
ਇਹ ਵੀ ਪੜ੍ਹੋ : ਲਾਇਸੈਂਸੀ ਅਸਲਾ ਰੱਖਣ ਵਾਲੇ ਹਫ਼ਤੇ 'ਚ ਕਰ ਲੈਣ ਇਹ ਕੰਮ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ
ਨੌਜਵਾਨ ਨੂੰ ਪਹਿਲਾਂ ਮੁੱਢਲਾ ਸਿਹਤ ਕੇਂਦਰ ਦੁੂਧਨਸਾਧਾਂ ਵਿਖੇ ਲਿਜਾਇਆ ਗਿਆ ਪਰ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਰ ਕੇ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮਨਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਰਕਾਰ ਤੋਂ ਮਾਲੀ ਮਦਦ ਦਿਵਾਉਣ ਦਾ ਵਾਅਦਾ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹ ਦਾ ਕਹਿਰ, 8 ਕਿੱਲਿਆਂ ਦੇ ਮਾਲਕ ਨੂੰ ਸਸਕਾਰ ਲਈ ਨਹੀਂ ਜੁੜੀ 2 ਗਜ਼ ਜ਼ਮੀਨ
ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜਾਂ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ਾਂ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 127 ਤੋਂ ਵਧਾ ਕੇ 183 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤਾਂ ਤੱਕ ਖਾਣ-ਪੀਣ ਦਾ ਸਾਮਾਨ ਅਤੇ ਲੋੜੀਂਦੀਆਂ ਦਵਾਈਆਂ ਆਦਿ ਪਹੁੰਚਾਉਣ ਦਾ ਕੰਮ ਵੀ ਤੇਜ਼ ਕਰ ਦਿੱਤਾ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ 13 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1159 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਕੁਝ ਸ਼ਹਿਰ ਅਤੇ ਕਸਬੇ ਵੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਹੜ੍ਹ ਪ੍ਰਭਾਵਿਤਾਂ ਲਈ ਕੁਲ 183 ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ। 25 ਕੈਂਪ ਪਟਿਆਲਾ ’ਚ, 16 ਰੂਪਨਗਰ ’ਚ ਅਤੇ 7 ਕੈਂਪ ਮੋਗਾ ਵਿਚ ਚੱਲ ਰਹੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਵਧਣਗੇ ਆਮਦਨ ਦੇ ਸਰੋਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8