ਅਦਾਕਾਰਾ ਜੈਸਮੀਨ ਭਾਸੀਨ ਨੇ ਸ਼ੁਰੂ ਕੀਤੀ ਨਵੀਂ ਫ਼ਿਲਮ ਦੀ ਸ਼ੂਟਿੰਗ
Tuesday, Oct 01, 2024 - 12:03 PM (IST)

ਮੁੰਬਈ- ਬਿੱਗ ਬੌਸ ਫੇਮ ਅਤੇ ਮਸ਼ਹੂਰ ਟੀਵੀ ਅਦਾਕਾਰਾ ਜੈਸਮੀਨ ਭਾਸੀਨ ਨੇ ਆਪਣੀ ਆਉਣ ਵਾਲੀ ਫਿਲਮ 'ਬਦਨਾਮ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਜੈਸਮੀਨ ਨੇ ਇਹ ਖੁਸ਼ਖਬਰੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਫਿਲਮ ਦੇ ਕਲੈਪ ਬੋਰਡ ਦੇ ਨਾਲ ਇਕ ਤਸਵੀਰ ਪੋਸਟ ਕੀਤੀ ਹੈ, ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਉਤਸ਼ਾਹ ਵਧ ਗਿਆ ਹੈ। ਜੈਸਮੀਨ ਨੇ ਇਸ ਪੋਸਟ ਰਾਹੀਂ ਆਪਣੀ ਨਵੀਂ ਫਿਲਮ 'ਬਦਨਾਮ' ਬਾਰੇ ਜਾਣਕਾਰੀ ਦਿੱਤੀ ਹੈ ਅਤੇ ਉਸ ਦੇ ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਤਸਵੀਰ 'ਚ ਜੈਸਮੀਨ ਨੇ ਕੈਪਸ਼ਨ ਰਾਹੀਂ ਆਪਣੇ ਸਫਰ ਨੂੰ ਖਾਸ ਦੱਸਿਆ ਹੈ। ਫਿਲਮ ਨਾਲ ਜੁੜੀ ਹੋਰ ਜਾਣਕਾਰੀ ਜਲਦ ਹੀ ਸਾਹਮਣੇ ਆ ਸਕਦੀ ਹੈ।
ਪੜ੍ਹੋ ਇਹ ਅਹਿਮ ਖ਼ਬਰ- ਹਿਨਾ ਖ਼ਾਨ ਨੇ ਸਾਂਝੀ ਕੀਤੀ ਵੀਡੀਓ, ਫੈਨਜ਼ ਕਰ ਰਹੇ ਹਨ ਤਾਰੀਫ਼
ਦੱਸ ਦਈਏ ਕਿ ਹਾਲ ਹੀ 'ਚ ਅਦਾਕਾਰਾ ਦੀ ਫ਼ਿਲਮ 'ਸਰਬੱਤ ਦਾ ਭਲਾ' ਰਿਲੀਜ਼ ਹੋਈ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਫਿਲਮ 'ਅਰਦਾਸ ਸਰਬੱਤ ਦੇ ਭਲੇ ਦੀ' 'ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8