ਗਿੱਪੀ ਗਰੇਵਾਲ ਦੀ ਪਹਿਲੀ ਵੈੱਬ ਸੀਰੀਜ਼ ‘ਆਊਟਲਾਅ’ ਚੌਪਾਲ ਟੀ. ਵੀ. ’ਤੇ ਹੋਈ ਰਿਲੀਜ਼
Friday, Jul 28, 2023 - 01:37 PM (IST)
ਐਂਟਰਟੇਨਮੈਂਟ ਡੈਸਕ– ਗਿੱਪੀ ਗਰੇਵਾਲ ਦੀ ਪਹਿਲੀ ਵੈੱਬ ਸੀਰੀਜ਼ ‘ਆਊਟਲਾਅ’ ਅੱਜ ਚੌਪਾਲ ਟੀ. ਵੀ. ’ਤੇ ਰਿਲੀਜ਼ ਹੋ ਗਈ ਹੈ। ਵੈੱਬ ਸੀਰੀਜ਼ ਦਾ ਟੀਜ਼ਰ 14 ਜੁਲਾਈ ਨੂੰ ਰਿਲੀਜ਼ ਹੋਇਆ ਸੀ, ਜਿਸ ਨੂੰ ਯੂਟਿਊਬ ’ਤੇ 5.5 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਇਹ ਖ਼ਬਰ ਵੀ ਪੜ੍ਹੋ : ਸੁਰਿੰਦਰ ਛਿੰਦਾ ਦਾ ਛੋਟਾ ਪੁੱਤਰ ਸਿਮਰਨ ਛਿੰਦਾ ਪਹੁੰਚਿਆ ਘਰ, ਭਰਾ ਦੇ ਗਲ ਲੱਗ ਰੋਇਆ
‘ਆਊਟਲਾਅ’ ਬਾਹਰਲੇ ਮੁਲਕ ’ਚ ਰਹਿੰਦੇ ਕੁਝ ਪੰਜਾਬੀਆਂ ਦੀ ਕਹਾਣੀ ਨੂੰ ਬਿਆਨ ਕਰਦੀ ਹੈ, ਜੋ ਉਥੇ ਪਾਵਰ ’ਚ ਆਉਣਾ ਚਾਹੁੰਦੇ ਹਨ ਤੇ ਇਸ ਲਈ ਉਹ ਕੁਝ ਵੀ ਕਰਨ ਲਈ ਤਿਆਰ ਹਨ।
‘ਆਊਟਲਾਅ’ ਨੂੰ ਲਿਖਿਆ ਤੇ ਪ੍ਰੋਡਿਊਸ ਵੀ ਖ਼ੁਦ ਗਿੱਪੀ ਗਰੇਵਾਲ ਨੇ ਕੀਤਾ ਹੈ। ‘ਆਊਟਲਾਅ’ ਦੀ ਖ਼ਾਸ ਗੱਲ ਇਹ ਹੈ ਕਿ ਇਸ ਨੂੰ ਬਲਜੀਤ ਸਿੰਘ ਦਿਓ ਵਲੋਂ ਡਾਇਰੈਕਟ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਡਾਇਰੈਕਸ਼ਨ ਦੀ ਮਾਸਟਰੀ ‘ਆਊਟਲਾਅ’ ਦੇ ਟਰੇਲਰ ’ਚ ਵੀ ਝਲਕਦੀ ਹੈ।
‘ਆਊਟਲਾਅ’ ਵੈੱਬ ਸੀਰੀਜ਼ ਦੇ ਪਹਿਲੇ ਸੀਜ਼ਨ ’ਚ ਕੁਲ 5 ਐਪੀਸੋਡਸ ਹਨ, ਜਿਨ੍ਹਾਂ ’ਚੋਂ ਪਹਿਲੇ ਐਪੀਸੋਡ ਨੂੰ ਫ੍ਰੀ ’ਚ ਹਰ ਕੋਈ ਦੇਖ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।