ਥਰਮਲ ਪਲਾਂਟ ਮੋਰਚਾ : ਸੜਕਾਂ ''ਤੇ ਉੱਤਰੇ ਹਜ਼ਾਰਾਂ ਵਰਕਰ, ਫਾਇਰ ਬ੍ਰਿਗੇਡ ਚੌਕ ''ਚ ਕੀਤਾ ਚੱਕਾ ਜਾਮ

02/20/2018 3:11:21 AM

ਬਠਿੰਡਾ(ਸੁਖਵਿੰਦਰ)-ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਵਿਰੋਧ 'ਚ ਚੱਲ ਰਹੇ ਮੋਰਚੇ ਦੇ 50ਵੇਂ ਦਿਨ ਹਜ਼ਾਰਾਂ ਮੁਲਾਜ਼ਮ ਅਤੇ ਸਹਿਯੋਗੀ ਜਥੇਬੰਦੀਆਂ ਦੇ ਵਰਕਰ ਸੜਕਾਂ 'ਤੇ ਉਤਰ ਆਏ। ਮੁਲਾਜ਼ਮਾਂ ਅਤੇ ਸਹਿਯੋਗੀ ਜਥੇਬੰਦੀਆਂ ਦੇ ਵਰਕਰਾਂ ਨੇ ਨਾ ਕੇਵਲ ਸ਼ਹਿਰ ਵਿਚ ਰੋਸ ਮਾਰਚ ਕੀਤਾ ਬਲਕਿ ਫਾਇਰ ਬ੍ਰਿਗੇਡ ਚੌਕ ਦੇ ਨੇੜੇ ਧਰਨਾ ਦੇ ਕੇ ਚੱਕਾ ਜਾਮ ਕੀਤਾ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਭਵਿੱਖ ਸੁਰੱਖਿਅਤ ਕਰਨ ਲਈ ਸਰਕਾਰ ਕੋਈ ਫੈਸਲਾ ਨਹੀਂ ਲੈਂਦੀ ਉਦੋਂ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਸੋਮਵਾਰ ਨੂੰ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਸਮਰਥਨ ਵਿਚ ਆਈਆਂ ਜਥੇਬੰਦੀਆਂ ਨੇ ਪਹਿਲਾਂ ਮਿੰਨੀ ਸਕੱਤਰੇਤ ਦੇ ਸਾਹਮਣੇ ਰੋਸ ਰੈਲੀ ਕੀਤੀ। ਬਾਅਦ 'ਚ ਮਹਾਨਗਰ ਵਿਚ ਇਕ ਵਿਸ਼ਾਲ ਰੋਸ ਮਾਰਚ ਕੱਢਿਆ, ਜਿਸ ਨਾਲ ਮਹਾਨਗਰ ਦੀ ਟ੍ਰੈਫਿਕ ਵਿਵਸਥਾ ਪੂਰੀ ਤਰ੍ਹਾਂ ਗੜਬੜਾ ਗਈ। ਮੁਲਾਜ਼ਮਾਂ ਨੇ ਜੀ. ਟੀ. ਰੋਡ ਅਤੇ ਮਾਲ ਰੋਡ ਤੋਂ ਹੁੰਦੇ ਹੋਏ ਫਾਇਰ ਬ੍ਰਿਗੇਡ ਚੌਕ ਵਿਚ ਪਹੁੰਚ ਕੇ ਸੜਕ 'ਤੇ ਧਰਨਾ ਲਾ ਕੇ ਚੱਕਾ ਜਾਮ ਕਰ ਦਿੱਤਾ। ਇਸ ਮੌਕੇ ਥਰਮਲਜ਼ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਲ ਰਾਜਿੰਦਰ ਸਿੰਘ ਢਿੱਲੋਂ, ਕਮੇਟੀ ਮੈਂਬਰ ਅਸ਼ਵਨੀ ਕੁਮਾਰ, ਵਿਜੇ ਕੁਮਾਰ, ਗੁਰਵਿੰਦਰ ਸਿੰਘ, ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ ਆਦਿ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਦੇ ਉਲਟ ਕਾਂਗਰਸ ਨੇ ਸੱਤਾ ਵਿਚ ਆਉਂਦੇ ਹੀ ਥਰਮਲ ਨੂੰ ਬੰਦ ਕਰ ਦਿੱਤਾ, ਜਿਸ ਨਾਲ ਸੈਂਕੜੇ ਪਰਿਵਾਰਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਹੋ ਗਏ। ਹੁਣ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੇ ਪਰਿਵਾਰਾਂ ਦੀ ਗੁਜ਼ਰ-ਬਸਰ ਦੇ ਮਸਲੇ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਆਖਰੀ ਦਮ ਤੱਕ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਭਾਕਿਯੂ ਉਗਰਾਹਾਂ ਦੇ ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਕੌਰ ਬਿੰਦੂ, ਭਾਕਿਯੂ ਦੇ ਸੁਰਮੁਖ ਸਿੰਘ ਸਿੱਧੂ, ਜਲ ਸਪਲਾਈ ਸੈਨੀਟੇਸ਼ਨ ਦੇ ਸੰਦੀਪ ਖਾਨ, ਟੀ. ਐੱਸ. ਯੂ. ਭੰਗਲ ਦੇ ਰਛਪਾਲ ਸਿੰਘ, ਜਗਸੀਰ ਸਿੰਘ ਟਿਵਾਣਾ, ਭੀਮ ਸਿੰਘ ਗੁੰਮਟੀ, ਭਾਕਿਯੂ ਕ੍ਰਾਂਤੀਕਾਰੀ ਦੇ ਸੁਖਪਾਲ ਸਿੰਘ ਖਿਆਲੀਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਅਮਰਜੀਤ ਹਨੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ੋਰਾ ਸਿੰਘ ਨਸਰਾਲੀ, ਪੀ. ਐੱਸ. ਯੂ. ਤੋਂ ਕਲਪਨਾ, ਭਾਕਿਯੂ ਡਕੌਂਦਾ ਤੋਂ ਗੁਰਜੀਤ ਸਿੰਘ ਸੇਮਾ, ਗੁਰਦੀਪ ਸਿੰਘ, ਡੀ. ਟੀ. ਐੱਫ. ਦੇ ਗੁਰਮੁਖ ਸਿੰਘ, ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਤੋਂ ਗੁਰਮੀਤ ਸਿੰਘ, ਨੌਜਵਾਨ ਭਾਰਤ ਸਭਾ ਦੇ ਅਸ਼ਵਨੀ ਘੁੱਦਾ, ਗੁਰੂ ਨਾਨਕ ਨਾਮ ਲੇਵਾ ਸੰਤ ਸਭਾ ਦੇ ਜਗਰੂਪ ਸਿੰਘ ਦੀਵਾਨਾ, ਰੋਪੜ ਥਰਮਲ ਤੋਂ ਕਰਮਬੀਰ ਸਿੰਘ, ਸੁਖਜਿੰਦਰ ਸਿੰਘ, ਪਰਮਜੀਤ ਕੌਰ ਲਹਿਰਾ ਅਤੇ ਹੋਰ ਜਥੇਬੰਦੀਆਂ ਦੇ ਨੇਤਾਵਾਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। 


Related News