ਸ਼੍ਰੀਦੇਵੀ ਦੇ ਦਿਹਾਂਤ ਨਾਲ ਸਦਮੇ 'ਚ ਦੇਸ਼, ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਪ੍ਰਗਟ ਕੀਤਾ ਦੁੱਖ

02/25/2018 11:40:36 AM

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼੍ਰੀ ਦੇਵੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਟਵੀਟ ਕਰਕੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਦੁੱਖ ਦੀ ਘੜੀ 'ਚ ਹੌਸਲਾ ਰੱਖਣ ਲਈ ਕਿਹਾ ਹੈ। ਮੋਦੀ ਨੇ ਟਵੀਟ ਕਰਕੇ ਦਿਲਾਸਾ ਦਿੱਤਾ ਹੈ।
ਮੋਦੀ ਨੇ ਟਵੀਟ ਕਰਕੇ ਕਿਹਾ ਹੈ ਕਿ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੀ ਅਚਾਨਕ ਮੌਤ ਬਹੁਤ ਦੁੱਖ ਪਹੁੰਚਾਉਣ ਵਾਲੀ ਹੈ। ਉਹ ਫਿਲਮ ਜਗਤ ਦੀ ਬਹੁਤ ਹੀ ਮਸ਼ਹੂਰ ਅਤੇ ਤਜ਼ਰਬੇਕਾਰ ਅਭਿਨੇਤਰੀ ਸੀ।

ਉਨ੍ਹਾਂ ਨੇ ਆਪਣੇ ਲੰਬੇ ਫਿਲਮੀ ਕੈਰੀਅਰ 'ਚ ਭਿੰਨ-ਭਿੰਨ ਅਤੇ ਯਾਦਗਾਰੀ ਭੂਮਿਕਾਵਾਂ ਕੀਤੀਆਂ। ਇਸ ਡੂੰਘੇ ਦੁੱਖ ਦੀ ਘੜੀ ਵਿਚ ਮੈਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਾਂ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। 

 


ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਸ਼੍ਰੀਦੇਵੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਪਰਿਵਾਰ ਨੂੰ ਦਿਲਾਸਾ ਦਿੱਤਾ ਹੈ।

 

 

ਸ਼੍ਰੀਦੇਵੀ ਦੀ ਖੂਬਸੂਰਤੀ ਅਤੇ ਅਦਾਕਾਰੀ ਦਾ ਸਾਰਾ ਦੇਸ਼ ਹੀ ਦਿਵਾਨਾ ਸੀ। ਇਸ ਗੱਲ ਦਾ ਅੰਦਾਜ਼ਾ ਇਸ ਸਾਰੇ ਦੇਸ਼ 'ਚ ਫੈਲੀ ਦੁੱਖ ਦੀ ਲਹਿਰ ਤੋਂ ਅਸਾਨੀ ਨਾਲ ਲਗਾਇਆ ਜਾ ਸਕਦਾ ਹੈ। ਇਸ ਦੁੱਖ ਦੀ ਲਹਿਰ 'ਚ ਸ਼ਾਮਲ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਦੁੱਖ ਪ੍ਰਗਟ ਕਰਦੇ ਹੋਏ ਟਵੀਟ ਕੀਤਾ ਹੈ।

 

PunjabKesari

 


Related News