ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ''ਚ 1 ਨਾਮਜ਼ਦ

ਫਿਰੋਜ਼ਪੁਰ(ਕੁਮਾਰ, ਆਵਲਾ)—ਘਰ ਵਿਚ ਦਾਖਲ ਹੋ ਕੇ ਇਕ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਇਕ ਲੜਕੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਮੀਤ ਚੰਦ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਪੀੜਤ ਲੜਕੀ ਨੇ ਦੋਸ਼ ਲਾਇਆ ਕਿ ਉਸ ਨੂੰ ਘਰ ਵਿਚ ਇਕੱਲੀ ਦੇਖ ਕੇ ਅਮਰੀਕ ਸਿੰਘ ਨਾਮੀ ਲੜਕੇ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਤੇ ਧਮਕੀਆਂ ਦਿੱਤੀਆਂ ਤੇ ਜਦ ਪੀੜਤਾ ਵੱਲੋਂ ਰੌਲਾ ਪਾਇਆ ਗਿਆ ਤਾਂ ਨਾਮਜ਼ਦ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਲੜਕੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।