ਇਟਲੀ : ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਧਾਰਮਿਕ ਸਮਾਗਮ

03/21/2018 3:25:28 PM

ਰੋਮ,(ਕੈਂਥ)— ਇਟਲੀ 'ਚ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਜਾਕੋਮੋ (ਬਰੇਸ਼ੀਆ) ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸਭਾ ਬੋਰਗੋ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੁ ਹਰਿਰਾਇ ਸਾਹਿਬ ਜੀ ਅਤੇ ਧੰਨ ਧੰਨ ਸ੍ਰੀ ਗੁਰੁ ਅਮਰਦਾਸ ਜੀ ਦੀ ਗੁਰਤਾ ਗੱਦੀ ਨੂੰ ਸਮਰਪਿਤ ਵਿਸ਼ਾਲ ਦੀਵਾਨ ਸਜਾਏ ਗਏ । ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਗਏ।
ਧਾਰਮਿਕ ਦੀਵਾਨਾਂ ਦੀ ਅਰੰਭਤਾ ਭਾਈ ਰਜਿੰਦਰ ਸਿੰਘ ਵੱਲੋਂ ਕਥਾ ਕੀਰਤਨ ਨਾਲ ਕੀਤੀ ਗਈ । ਇਸ ਉਪਰੰਤ  ਯੂ. ਐਸ. ਏ. ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਪਹੰਚੇ ਭਾਈ ਇਕਬਾਲ ਸਿੰਘ ਯੂ. ਐੱਸ. ਏ. ਵਾਲਿਆਂ ਨੇ ਗੁਰੂ ਸਾਹਿਬਾਨ ਦੇ ਗੁਰਤਾਗੱਦੀ ਨਾਲ ਸੰਬੰਧਤ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ।
ਇਸ ਮੌਕੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਜਾਕੋਮੋ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਨਾਲ ਜਾਣਕਾਰੀ ਸਾਂਝੇ ਕਰਦਿਆਂ ਕਿਹਾ ਕਿ ਮਹਾਨ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਲਈ ਮਿਤੀ 25 ਮਾਰਚ ਦਿਨ ਐਤਵਾਰ ਨੂੰ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਵਿਚ ਕੰਠ ਗੁਰਬਾਣੀ , ਸਿੱਖ ਇਤਿਹਾਸ ਅਤੇ ਪੰਜਾਬੀ,ਲਿਖਣ ਅਤੇ ਪੜ੍ਹ ਕੇ ਸਣਾਉਣ ਦੇ ਮੁਕਾਬਲੇ ਹੋਣਗੇ। ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਦੀ ਉਮਰ 5 ਸਾਲ ਤੋਂ 18 ਸਾਲ ਤਕ ਦੀ ਹੋਵੇਗੀ।


Related News