ਅਦਾਲਤੀ ਫੈਸਲਿਆਂ ਵਿਰੁੱਧ ਬੋਲਣਾ ਸੰਵਿਧਾਨਿਕ ਅਧਿਕਾਰ : ਨਵਾਜ਼

03/21/2018 10:52:19 PM

ਇਸਲਾਮਾਬਾਦ— ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਨੂੰ ਅਯੋਗ ਕਰਾਰ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਆਲੋਚਨਾ ਕਰਨੀ ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਦਾ ਸੰਵਿਧਾਨਿਕ ਅਧਿਕਾਰ ਹੈ।
ਇਥੇ ਜਵਾਬਦੇਹੀ ਕਮਿਸ਼ਨ ਦੀ ਸੁਣਵਾਈ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਦੇਸ਼ ਦੀਆਂ ਸਭ ਸੰਸਥਾਵਾਂ ਦਾ ਸਤਿਕਾਰ ਕਰਦੇ ਹਨ ਪਰ ਸੁਪਰੀਮ ਕੋਰਟ ਦਾ ਫੈਸਲਾ ਉਨ੍ਹਾਂ ਅਤੇ ਦੇਸ਼ ਨੂੰ ਪ੍ਰਵਾਨ ਨਹੀਂ। ਪਹਿਲਾਂ ਉਨ੍ਹਾਂ ਵਿਰੁੱਧ ਕਾਲੇ ਕਾਨੂੰਨ ਦੀ ਵਰਤੋਂ ਕੀਤੀ ਗਈ ਅਤੇ ਹੁਣ ਪੂਰਾ ਬੈਂਚ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ। ਸੁਪਰੀਮ ਕੋਰਟ ਦੇ ਜੱਜਾਂ ਵਿਚ ਹੀ ਫੈਸਲੇ ਨੂੰ ਲੈ ਕੇ ਫੁੱਟ ਨਜ਼ਰ ਆਉਣ ਲੱਗੀ ਹੈ।


Related News