ਨਸ਼ੇ ਵਾਲੇ ਪਦਾਰਥ ਬਰਾਮਦ, 7 ਵਿਰੁੱਧ ਕੇਸ ਦਰਜ

03/22/2018 1:44:09 AM

ਬਟਾਲਾ/ਸ੍ਰੀ ਹਰਗੋਬਿੰਦਪੁਰ, ਡੇਰਾ ਬਾਬਾ ਨਾਨਕ,   (ਬੇਰੀ, ਸੈਂਡੀ, ਬਾਬਾ, ਬੱਬੂ, ਕੰਵਲਜੀਤ, ਵਤਨ)-  ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਨੂੰ ਬਰਾਮਦ ਕਰ ਕੇ 7 ਵਿਰੁੱਧ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 
ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਏ. ਐੱਸ. ਆਈ. ਸਰਵਨ ਸਿੰਘ ਨੇ ਦੌਰਾਨੇ ਗਸ਼ਤ ਇਕ ਮੋਟਰਸਾਈਕਲ ਨੂੰ ਸ਼ੱਕੀ ਹਾਲਤ 'ਚ ਚੈੱਕ ਕਰਨ 'ਤੇ ਹੈੱਡਲਾਈਟ ਦੇ ਕੋਲੋਂ 100 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ। ਇਸ ਸਬੰਧ 'ਚ ਥਾਣਾ ਸਿਟੀ ਵਿਖੇ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਡੇਰਾ ਬਾਬਾ ਨਾਨਕ ਦੇ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੌਰਾਨੇ ਗਸ਼ਤ ਮਨਦੀਪ ਸਿੰਘ ਪੁੱਤਰ ਭੂਪਿੰਦਰ ਸਿੰਘ ਵਾਸੀ ਹਰੂਵਾਲ ਅਤੇ ਤਲਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਆਨ ਵਾਰਡ ਨੰ. 3 ਡੇਰਾ ਬਾਬਾ ਨਾਨਕ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 2 ਗ੍ਰਾਮ ਹੈਰੋਇਨ, ਇਕ ਲਾਈਟਰ ਅਤੇ ਇਕ ਪੰਨੀ ਹੈਰੋਇਨ ਨਾਲ ਲਿੱਬੜੀ ਬਰਾਮਦ ਕੀਤੀ। ਗ੍ਰਿਫਤਾਰ ਕਰਨ ਤੋਂ ਬਾਅਦ ਉਕਤ ਦੋਵਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਆਈ. ਸੁਰਜੀਤ ਰਾਜ ਨੇ ਦੌਰਾਨੇ ਗਸ਼ਤ ਸੁਖਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਹਰੂਵਾਲ, ਅਮਨਦੀਪ ਸਿੰਘ ਪੁੱਤਰ ਰਘੁਬੀਰ ਸਿੰਘ ਤੇ ਹਰਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਵਾਸੀਆਨ ਚੰਦੂਨੰਗਲ ਹਾਲ ਪਖੋਕੇ ਟਾਹਲੀ ਸਾਹਿਬ ਨੂੰ ਕਾਬੂ ਕਰ ਕੇ ਉਸ ਕੋਲੋਂ 14 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਕਤ ਦੋਵਾਂ ਵਿਰੁੱਧ ਥਾਣੇ 'ਚ ਕੇਸ ਦਰਜ ਕਰ ਲਿਆ ਹੈ। 
ਉਧਰ, ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ. ਐੱਸ. ਆਈ. ਸਵੰਬਰਜੀਤ ਸਿੰਘ ਨੇ ਦੌਰਾਨੇ ਗਸ਼ਤ ਡਿਪਟੀ ਪੁੱਤਰ ਅਜਾਰੀ ਵਾਸੀ ਸ਼ਕਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 50 ਨਸ਼ੇ ਵਾਲੇ ਕੈਪਸੂਲ ਅਤੇ 30 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਉਕਤ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕੇਸ ਦਰਜ ਕਰ ਲਿਆ ਹੈ।


Related News