ਨਾਜਾਇਜ਼ ਸ਼ਰਾਬ ਬਰਾਮਦ, ਔਰਤ ਸਮੇਤ 2 ਗ੍ਰਿਫਤਾਰ

03/22/2018 1:49:45 AM

ਗੁਰਦਾਸਪੁਰ,  (ਵਿਨੋਦ)   ਗੁਰਦਾਸਪੁਰ ਸਿਟੀ ਪੁਲਸ ਸਟੇਸ਼ਨ ਇੰਚਾਰਜ ਸ਼ਾਮ ਲਾਲ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਨਰਿੰਦਰ ਕੁਮਾਰ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਗੁਪਤਾ ਸੂਚਨਾ ਮਿਲੀ ਕਿ ਗੀਤਾ ਭਵਨ ਰੋਡ ਗੁਰਦਾਸਪੁਰ 'ਤੇ ਮੁਹੱਲਾ ਵਾਲਮੀਕਿ ਵਾਸੀ ਗੋਬਿੰਦ ਪੁੱਤਰ ਕੁੱਕੂ ਮਸੀਹ ਦੇ ਘਰ ਵਿਚ ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਹੈ। ਜੇ ਕਾਰਵਾਈ ਕੀਤੀ ਜਾਵੇ ਤਾਂ ਮੁਲਜ਼ਮ ਨੂੰ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਪੁਲਸ ਪਾਰਟੀ ਨੇ ਸੂਚਨਾ ਦੇ ਆਧਾਰ 'ਤੇ ਗੋਬਿੰਦ ਦੇ ਘਰ ਛਾਪਾ ਮਾਰਿਆ ਤਾਂ ਉਥੇ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ, ਜਿਸ 'ਤੇ ਗੋਬਿੰਦ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਦੋਰਾਂਗਲਾ : (ਨੰਦਾ)-ਦੋਰਾਂਗਲਾ ਪੁਲਸ ਸਟੇਸ਼ਨ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਕਰਮਜੀਤ ਸਿੰਘ ਪੁਲਸ ਪਾਰਟੀ ਨਾਲ ਅੱਡਾ ਗਾਹਲੜ੍ਹੀ 'ਤੇ ਗਸ਼ਤ ਕਰ ਰਹੇ ਸਨ ਕਿ ਇਕ ਔਰਤ ਚੈਵਲਾ ਪਤਨੀ ਵਿਜੇ ਕੁਮਾਰ ਵਾਸੀ ਪਿੰਡ ਗਾਹਲੜ੍ਹੀ ਨੂੰ 7500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ।


Related News