ਪੰਚਾਇਤ ਸੰਮਤੀ ਕਰਮਚਾਰੀਆਂ ਨੂੰ 5 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

03/22/2018 2:03:34 AM

ਮਾਹਿਲਪੁਰ, (ਜਸਵੀਰ)- ਸਮੂਹ ਕਰਮਚਾਰੀ ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਮਾਹਿਲਪੁਰ ਵੱਲੋਂ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਦਿੱਤਾ ਜਾ ਰਿਹਾ ਧਰਨਾ 8ਵੇਂ ਦਿਨ ਵੀ ਜਾਰੀ ਰਿਹਾ। ਕਰਮਚਾਰੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿਚ  ਪ. ਸ. ਸ. ਫ.ਦੇ ਮੀਤ ਪ੍ਰਧਾਨ ਮਲਕੀਤ ਸਿੰਘ, ਸਕੱਤਰ ਮੱਖਣ ਸਿੰਘ ਲੰਗੇਰੀ, ਚਮਨ ਲਾਲ ਪਟਵਾਰੀ ਅਤੇ ਗੁਰਪਾਲ ਸਿੰਘ ਸਾਥੀ ਨੇ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਧਰਨੇ ਨੂੰ ਸਫ਼ਲ ਬਣਾਉਣ ਵਿਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੂੰ ਪੂਰਾ ਸਹਿਯੋਗ ਦੇਣ ਦੀ ਗੱਲ ਕਹੀ। 
ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ ਪੰਚਾਇਤ ਵਿਭਾਗ ਵੱਲੋਂ ਸੰਮਤੀ ਕਰਮਚਾਰੀਆਂ ਨੂੰ ਤਨਖ਼ਾਹ ਜਾਰੀ ਕਰਨ ਤੋਂ ਪਹਿਲਾਂ ਮੁਲਾਜ਼ਮਾਂ ਪਾਸੋਂ ਅਕਤੂਬਰ 2017 ਮਹੀਨੇ ਤੋਂ ਤਨਖ਼ਾਹ ਨਾ ਮਿਲਣ ਸਬੰਧੀ ਸਵੈ-ਘੋਸ਼ਣਾ ਪੱਤਰ ਲਏ ਗਏ ਹਨ, ਜੋ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਸ਼ੋਸ਼ਣ ਦਾ ਪ੍ਰਤੱਖ ਸਬੂਤ ਹੈ। ਸੰਮਤੀ ਕਰਮਚਾਰੀਆਂ ਵੱਲੋਂ ਦੱਸਿਆ ਗਿਆ ਕਿ ਦਫ਼ਤਰ ਵੱਲੋਂ ਉਨ੍ਹਾਂ ਨੂੰ ਸਾਲ 2017-18 ਦੀ ਸੈਲਰੀ ਡਰਾਨ ਸਟੇਟਮੈਂਟ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿਚ ਉਹ ਤਨਖ਼ਾਹ ਵੀ ਸ਼ਾਮਲ ਕੀਤੀ ਗਈ ਹੈ, ਜੋ ਅਜੇ ਤੱਕ ਉਨ੍ਹਾਂ ਨੂੰ ਮਿਲੀ ਵੀ ਨਹੀਂ। ਕਰਮਚਾਰੀਆਂ ਦਾ ਕਹਿਣਾ ਹੈ ਕਿ ਇਹ ਸਟੇਟਮੈਂਟਾਂ ਇਸ ਲਈ ਦਿੱਤੀਆਂ ਗਈਆਂ ਹਨ ਤਾਂ ਜੋ ਸਾਲ 2017-18 ਦਾ ਬਣਦਾ ਟੈਕਸ ਖਜ਼ਾਨੇ ਵਿਚ ਜਮ੍ਹਾ ਕਰਵਾਇਆ ਜਾ ਸਕੇ ਪਰ ਤਨਖ਼ਾਹ ਨਾ ਮਿਲਣ ਕਾਰਨ ਐਡਵਾਂਸ ਟੈਕਸ ਜਮ੍ਹਾ ਕਰਵਾਉਣਾ ਅਸੰਭਵ ਹੈ। ਇਸ ਮੌਕੇ ਧਰਨਾਕਾਰੀਆਂ ਵੱਲੋਂ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। 
ਇਸ ਮੌਕੇ ਰਜਿੰਦਰਜੀਤ ਸਿੰਘ ਜ਼ਿਲਾ ਪ੍ਰਧਾਨ, ਪੰਚਾਇਤ ਸਕੱਤਰ ਜਰਨੈਲ ਸਿੰਘ, ਸੁਪਰਡੈਂਟ ਕੇਵਲ ਸਿੰਘ, ਪੰਚਾਇਤ ਸਕੱਤਰ ਹਰਜਿੰਦਰ ਸਿੰਘ, ਪੰਚਾਇਤ ਸਕੱਤਰ ਪ੍ਰਵੀਨ ਕੁਮਾਰ, ਪੰਚਾਇਤ ਸਕੱਤਰ ਗੁਰਵਿੰਦਰ ਸਿੰਘ ਬਲਾਕ ਪ੍ਰਧਾਨ ਹੁਸ਼ਿਆਰਪੁਰ-1, ਪੰਚਾਇਤ ਸਕੱਤਰ ਧਰਮਿੰਦਰ ਸਿੰਘ, ਪੰਚਾਇਤ ਸਕੱਤਰ ਸੁਖਮੰਦਰ ਸਿੰਘ, ਤਖਤ ਸਿੰਘ, ਪੰਚਾਇਤ ਸਕੱਤਰ ਸਾਹਿਬ ਸਿੰਘ, ਪੰਚਾਇਤ ਸਕੱਤਰ ਵਿਜੈ ਕੁਮਾਰ, ਪੰਚਾਇਤ ਸਕੱਤਰ ਕੁਲਵਿੰਦਰ ਸਿੰਘ, ਪੰਚਾਇਤ ਸਕੱਤਰ ਸੰਦੀਪ ਸਿੰਘ, ਪੰਚਾਇਤ ਸਕੱਤਰ ਰਣਜੀਤ ਸਿੰਘ, ਪੰਚਾਇਤ ਸਕੱਤਰ ਅਮਰੀਕ ਸਿੰਘ, ਚੌਕੀਦਾਰ ਰਾਮ ਦੇਵ, ਬਮ ਬਹਾਦਰ, ਪ੍ਰਧਾਨ ਬਾਲ ਕ੍ਰਿਸ਼ਨ ਪੰਚਾਇਤ ਯੂਨੀਅਨ ਮਾਹਿਲਪੁਰ, ਸੂਰਜ ਪ੍ਰਤਾਪ, ਜਨਰਲ ਸਕੱਤਰ ਜਸਵੀਰ ਸਿੰਘ ਆਦਿ ਹਾਜ਼ਰ ਸਨ। 


Related News