ਨਸ਼ੇ ਵਾਲੇ ਪਦਾਰਥਾਂ ਸਮੇਤ 2 ਗ੍ਰਿਫਤਾਰ, 1 ਫਰਾਰ

03/22/2018 4:32:37 AM

ਮੋਗਾ,   (ਆਜ਼ਾਦ)-  ਮੋਗਾ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ 1 ਭੱਜਣ 'ਚ ਸਫਲ ਹੋ ਗਿਆ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਂਟੀ ਨਾਰਕੋਟਿਕਸ ਐਂਡ ਡਰੱਗ ਸੈੱਲ ਦੇ ਇੰਚਾਰਜ ਇੰਸਪੈਕਟਰ ਰਮੇਸ਼ਪਾਲ ਨੇ ਦੱਸਿਆ ਕਿ ਜਦ ਸਹਾਇਕ ਥਾਣੇਦਾਰ ਜਸਵੀਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਦੋਲੇਵਾਲਾ ਕੋਲ ਗਸ਼ਤ ਕਰ ਰਹੇ ਸਨ ਤਾਂ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਪੁਲਸ ਪਾਰਟੀ ਨੂੰ ਦੇਖ ਕੇ ਨਿਰਮਲ ਸਿੰਘ ਉਰਫ ਨਿੰਮਾ ਨਿਵਾਸੀ ਪਿੰਡ ਦੋਲੇਵਾਲਾ ਭੱਜ ਗਿਆ, ਜਦਕਿ ਧਰਮਪਾਲ ਸਿੰਘ ਉਰਫ ਧਰਮਾ ਨਿਵਾਸੀ ਪਿੰਡ ਦੋਲੇਵਾਲਾ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 220 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਦੋਸ਼ੀਆਂ ਖਿਲਾਫ ਥਾਣਾ ਫਤਿਹਗੜ੍ਹ ਪੰਜਤੂਰ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਭਗੌੜੇ ਦੋਸ਼ੀ ਦੀ ਤਲਾਸ਼ ਕੀਤੀ ਜਾ ਰਹੀ ਹੈ।
ਇਸ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਮਹੇਸ਼ਰੀ ਸੰਧੂਆਂ ਕੋਲ ਜਾ ਰਹੇ ਸਨ ਤਾਂ ਗੁਪਤ ਸੂਚਨਾ ਦੇ ਆਧਾਰ 'ਤੇ ਗੁਰਜੰਟ ਸਿੰਘ ਉਰਫ ਜੰਟਾ ਨਿਵਾਸੀ ਪਿੰਡ ਮਹੇਸ਼ਰੀ ਸੰਧੂਆਂ ਨੂੰ 1200 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਨੂੰ ਪੁੱਛਗਿੱਛ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।


Related News