ਪੰਜਾਬ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਨਾਅਰੇਬਾਜ਼ੀ

03/22/2018 4:56:24 AM

ਮੋਗਾ,   (ਪਵਨ ਗਰੋਵਰ, ਗੋਪੀ ਰਾਊਕੇ)-  ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਬਣਾਈ ਜਾ ਰਹੀ ਨਵੀਂ ਤਬਾਦਲਾ ਨੀਤੀ ਅਤੇ ਉਨ੍ਹਾਂ ਦੀਆਂ ਘਟਾਈਆਂ ਜਾ ਰਹੀਆਂ ਤਨਖਾਹਾਂ ਸਮੇਤ ਈ. ਜੀ. ਐੱਸ. ਅਤੇ ਐੱਸ. ਟੀ. ਆਰ. ਅਧਿਆਪਕਾਂ ਨੂੰ ਪੱਕੇ ਕਰਵਾਉਣ ਜਿਹੀਆਂ ਪ੍ਰਮੁੱਖ ਮੰਗਾਂ ਦੇ ਹੱਲ ਲਈ ਅੱਜ ਇਥੇ ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਵੱਲੋਂ ਪੰਜਾਬ ਸਰਕਾਰ ਦੀਆਂ ਅਧਿਆਪਕ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪੂਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਅਧਿਆਪਕਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉਦੋਂ ਤੱਕ ਸੰਘਰਸ਼ ਨੂੰ ਬਿਨਾਂ ਕਿਸੇ ਰੋਕ ਦੇ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਮੰਚ ਦੇ ਆਗੂਆਂ ਜਸਵਿੰਦਰ ਸਿੰਘ ਸਿੱਧੂ, ਮਨਮੀਤ ਸਿੰਘ ਰਾਏ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਗੁਰਮੀਤ ਸਿੰਘ ਢੋਲੇਵਾਲਾ ਤੇ ਦਿਲਬਾਗ ਸਿੰਘ ਨੇ ਕਿਹਾ ਕਿ ਅੱਜ ਦੇ ਧਰਨੇ ਮੁਜ਼ਾਹਰਿਆਂ ਤੋਂ ਪਹਿਲਾਂ ਹੀ ਮੁਅੱਤਲ ਅਧਿਆਪਕ ਰਾਜਪਾਲ ਨੂੰ ਬਹਾਲ ਕਰਨ ਦੇ ਆਰਡਰ ਕਰ ਦਿੱਤੇ ਹਨ, ਜਿਸ ਕਰ ਕੇ ਹਾਲ ਦੀ ਘੜੀ 'ਚ ਮੰਚ ਨੇ ਅਸਤੀਫੇ ਲੈਣ ਦਾ ਫੈਸਲਾ 1 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਹੈ।  ਇਸ ਦੌਰਾਨ ਸੁਰਿੰਦਰ ਸ਼ਰਮਾ, ਜਸਵੀਰ ਸਿੰਘ, ਜਗਸੀਰ ਸਿੰਘ, ਸੰਦੀਪ ਸ਼ਰਮਾ, ਇਕਬਾਲ ਸਿੰਘ, ਸੁਖਵਿੰਦਰ ਕੌਰ, ਰਾਮ ਸਿੰਘ, ਜਸਵੀਰ ਸਿੰਘ ਸਿੱਧੂ, ਜੱਜਪਾਲ ਸਿੰਘ ਬਾਜੇਕੇ, ਗੁਰਪ੍ਰੀਤ ਸਿੰਘ ਅੰਮੀਵਾਲਾ ਦੀ ਅਗਵਾਈ 'ਚ ਹਜ਼ਾਰਾਂ ਅਧਿਆਪਕਾਂ ਨੇ ਨੇਚਰ ਪਾਰਕ 'ਚ ਇਕੱਠੇ ਹੋ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਇਕ ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਹਲਕੇ 'ਚ ਵਿਸ਼ਾਲ ਰੈਲੀ 'ਚ 50 ਹਜ਼ਾਰ ਅਧਿਆਪਕ ਇਕੱਠੇ ਹੋਕੇ ਨਵਾਂ ਇਤਿਹਾਸ ਸਿਰਜਣਗੇ। 


Related News