ਫਰਜ਼ੀ ਦਸਤਾਵੇਜ਼ ''ਤੇ ਕੈਨੇਡਾ ਤੋਂ ਪਰਤਦਿਆਂ ਕਾਬੂ

03/22/2018 6:55:00 AM

ਅੰਮ੍ਰਿਤਸਰ,   (ਅਰੁਣ)-  ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਰਾਜਾਸਾਂਸੀ ਕਤਰ ਏਅਰਵੇਜ਼ ਦੀ ਫਲਾਈਟ ਰਾਹੀਂ ਕੈਨੇਡਾ ਤੋਂ ਵਾਪਸ ਪਰਤੇ ਇਕ ਯਾਤਰੀ ਦੇ ਦਸਤਾਵੇਜ਼ ਜਾਅਲੀ ਪਾਏ ਗਏ। ਇਮੀਗ੍ਰੇਸ਼ਨ ਅਧਿਕਾਰੀ ਦੀਪਕ ਨੇ ਜਾਂਚ ਦੌਰਾਨ ਕਤਰ ਏਅਰਵੇਜ਼ ਦੀ ਫਲਾਈਟ ਨੰ. 548 ਰਾਹੀਂ ਕੈਨੇਡਾ ਤੋਂ ਵਾਪਸ ਅੰਮ੍ਰਿਤਸਰ ਪਰਤੇ ਯਾਤਰੀ ਬਲਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪੰਡੋਰੀ ਰਾਜਪੁਰਾ ਜਿਸ ਦੇ ਦਸਤਾਵੇਜ਼ ਜਾਅਲੀ ਪਾਏ ਗਏ, ਨੂੰ ਗ੍ਰਿਫਤਾਰ ਕਰ ਕੇ ਥਾਣਾ ਏਅਰਪੋਰਟ ਦੀ ਪੁਲਸ ਹਵਾਲੇ ਕੀਤਾ ਗਿਆ।
ਫਤਾਹਪੁਰ ਜੇਲ 'ਚ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ- ਕੇਂਦਰੀ ਜੇਲ ਫਤਾਹਪੁਰ 'ਚ ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ ਮੋਬਾਇਲ ਬਰਾਮਦ ਕੀਤਾ ਗਿਆ। ਸਹਾਇਕ ਜੇਲ ਸੁਪਰਡੈਂਟ ਬਲਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਤਲਾਸ਼ੀ ਦੌਰਾਨ ਹਵਾਲਾਤੀ ਜਗਬੀਰ ਸਿੰਘ ਜੱਗਾ ਪੁੱਤਰ ਸਰਬਜੀਤ ਸਿੰਘ ਵਾਸੀ ਦੇਸੂਵਾਲ ਕੋਲੋਂ ਆਈਡੀਆ ਸਿਮ ਵਾਲਾ ਇਕ ਮੋਬਾਇਲ ਬਰਾਮਦ ਕੀਤੇ ਜਾਣ ਸਬੰਧੀ ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਘਰ 'ਚ ਦਾਖਲ ਹੋ ਕੇ ਚਲਾਈਆਂ ਬੋਤਲਾਂ - ਰਿਸ਼ਤਾ ਤੋੜਣ ਦਾ ਸਬਕ ਸਿਖਾਉਣ ਦਾ ਕਹਿ ਕੇ ਘਰ 'ਚ ਦਾਖਲ ਹੋਏ ਕੁਝ ਵਿਅਕਤੀਆਂ ਨੇ ਬੇਸਬਾਲਾਂ ਤੇ ਖਾਲੀ ਬੋਤਲਾਂ ਨਾਲ ਹਮਲਾ ਕਰ ਦਿੱਤਾ। ਰਜਿੰਦਰ ਸਿੰਘ ਦੀ ਸ਼ਿਕਾਇਤ 'ਤੇ ਉਸ ਦੇ ਘਰ ਦਾਖਲ ਹੋਏ ਸਿਮਰਨਜੀਤ ਸਿੰਘ ਪੁੱਤਰ ਮਲਵਿੰਦਰ ਸਿੰਘ ਵਾਸੀ ਨਿਊ ਪ੍ਰਤਾਪ ਨਗਰ ਤੇ ਉਸ ਦੇ 10-12 ਹੋਰ ਅਣਪਛਾਤੇ ਸਾਥੀਆਂ ਵੱਲੋਂ ਹਮਲਾ ਕਰਦਿਆਂ ਭੰਨ-ਤੋੜ ਕਰਨ ਸਬੰਧੀ ਮਾਮਲਾ ਦਰਜ ਕਰ ਕੇ ਥਾਣਾ ਸੁਲਤਾਨਵਿੰਡ ਦੀ ਪੁਲਸ ਜਾਂਚ ਕਰ ਰਹੀ ਹੈ।


Related News