ਜਾਣੋਂ ਅੱਜ ਦੇ ਰਾਸ਼ੀਫਲ ''ਚ ਵਪਾਰ ਕੰਮਕਾਜ ਦੀ ਦਸ਼ਾ ਦਾ ਹਾਲ

3/22/2018 7:16:09 AM

ਮੇਖ- ਸਿਤਾਰਾ ਧਨ ਲਾਭ ਲਈ ਚੰਗਾ, ਸੈਰ-ਸਪਾਟਾ, ਅਧਿਆਪਨ, ਡੈਕੋਰੇਸ਼ਨ, ਇਲੈਕਟ੍ਰੋਨਿਕਸ, ਫੋਟੋਗ੍ਰਾਫੀ, ਏਅਰ ਟਿਕਟਿੰਗ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਬ੍ਰਿਖ- ਵਪਾਰ ਕੰਮਕਾਜ ਦੀ ਦਸ਼ਾ ਚੰਗੀ, ਮੂਡ 'ਚ ਖੁਸ਼ਦਿਲੀ, ਜ਼ਿੰਦਾਦਿਲੀ, ਰੰਗੀਨੀ, ਚੰਚਲਤਾ ਬਣੀ ਰਹੇਗੀ, ਆਪਣੇ ਸਵਛੰਦ ਹੁੰਦੇ ਮਨ 'ਤੇ ਕਾਬੂ ਰੱਖਣ ਦਾ ਯਤਨ ਕਰਨਾ ਚਾਹੀਦਾ ਹੈ।
ਮਿਥੁਨ- ਜਨਰਲ ਸਿਤਾਰਾ ਕਮਜ਼ੋਰ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲੇ ਤੋਂ ਬਚਾ ਕੇ ਰੱਖੋ, ਕਾਰੋਬਾਰੀ ਸਫਰ ਵੀ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਨੁਕਸਾਨ ਵਾਲਾ ਹੋ ਸਕਦਾ ਹੈ।
ਕਰਕ- ਸਿਤਾਰਾ ਵਪਾਰ ਕਾਰੋਬਾਰ 'ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ- ਅਫਸਰਾਂ ਦੇ ਨਰਮ ਤੇ ਹਮਦਰਦਾਨਾ ਰੁਖ਼ ਕਰਕੇ ਕਿਸੇ ਸਰਕਾਰੀ ਕੰਮ ਦੇ ਰਸਤੇ 'ਚ ਪੇਸ਼ ਆ ਰਹੀ ਕੋਈ ਰੁਕਾਵਟ-ਮੁਸ਼ਕਿਲ ਹਟੇਗੀ ਪਰ ਡਿਗਣ-ਫਿਸਲਣ ਦਾ ਡਰ ਬਣਿਆ ਰਹੇਗਾ।
ਕੰਨਿਆ- ਪ੍ਰਬਲ ਸਿਤਾਰੇ ਕਰਕੇ ਜਨਰਲ ਤੌਰ 'ਤੇ ਕਦਮ ਬੜ੍ਹਤ ਵੱਲ ਰਹੇਗਾ, ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ 'ਚ ਧਿਆਨ।
ਤੁਲਾ- ਸਿਤਾਰਾ ਕਿਉਂਕਿ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਬ੍ਰਿਸ਼ਚਕ- ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਆਪੋਜ਼ਿਟ ਸੈਕਸ  ਪ੍ਰਤੀ ਵਧੀ ਹੋਈ ਖਿੱਚ ਆਪ ਨੂੰ ਕਿਸੇ ਸਮੇਂ ਮੁਸ਼ਕਿਲ 'ਚ ਫਸਾ ਸਕਦੀ ਹੈ।
ਧਨ- ਕਿਸੇ ਪ੍ਰਬਲ ਸ਼ਤਰੂ ਦੇ ਟਕਰਾਅ ਵਾਲੇ ਮੂਡ ਕਰਕੇ ਆਪ ਕੁਝ ਟੈਂਸ, ਪ੍ਰੇਸ਼ਾਨ ਤੇ ਅਪਸੈੱਟ ਰਹਿ ਸਕਦੇ ਹੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਕਰ- ਸੰਤਾਨ ਦੇ ਸਹਿਯੋਗੀ ਰੁਖ਼ ਕਰਕੇ ਆਪ ਦੀ ਕੋਈ ਸਮੱਸਿਆ ਆਪਣੇ ਹੱਲ ਵੱਲ ਵਧ ਸਕਦੀ ਹੈ, ਵੈਸੇ ਮਾਣ-ਸਨਮਾਨ ਬਣਿਆ ਰਹੇਗਾ।
ਕੁੰਭ- ਕਿਸੇ ਅਦਾਲਤੀ ਕੰਮ ਨਾਲ ਜੁੜਿਆ ਕੋਈ ਸ਼ੁਰੂਆਤੀ ਯਤਨ ਕਰਨ 'ਤੇ ਪਾਜ਼ੇਟਿਵ ਨਤੀਜਾ ਮਿਲ ਸਕਦਾ ਹੈ, ਅਫਸਰ ਮਿਹਰਬਾਨ ਰਹਿਣਗੇ।
ਮੀਨ- ਵੱਡੇ ਲੋਕਾਂ ਦੇ ਨਰਮ ਤੇ ਸੁਪੋਰਟਿਵ ਰੁਖ਼ ਕਰਕੇ ਹਰ ਮੋਰਚੇ 'ਤੇ ਕਦਮ ਬੜ੍ਹਤ ਵੱਲ ਰਹੇਗਾ, ਦੂਜੇ ਲੋਕ ਆਪ ਦਾ ਲਿਹਾਜ਼, ਸਤਿਕਾਰ ਕਰਨਗੇ।
22 ਮਾਰਚ, 2018, ਵੀਰਵਾਰ
 ਚੇਤ ਸੁਦੀ ਤਿਥੀ ਪੰਚਮੀ (ਦੁਪਹਿਰ 1.52 ਤਕ)
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਮੀਨ 'ਚ
ਚੰਦਰਮਾ ਬ੍ਰਿਖ 'ਚ
ਮੰਗਲ ਧਨ 'ਚ 
ਬੁੱਧ ਮੀਨ 'ਚ
ਗੁਰੂ ਤੁਲਾ 'ਚ
ਸ਼ੁੱਕਰ ਮੀਨ 'ਚ
ਸ਼ਨੀ ਧਨ 'ਚ
ਰਾਹੂ ਕਰਕ 'ਚ
ਕੇਤੂ ਮਕਰ 'ਚ
ਬਿਕ੍ਰਮੀ ਸੰਮਤ : 2075, ਚੇਤ ਪ੍ਰਵਿਸ਼ਟੇ : 9, ਰਾਸ਼ਟਰੀ ਸ਼ਕ ਸੰਮਤ : 1940, ਮਿਤੀ : 1 (ਚੇਤ), ਹਿਜਰੀ ਸਾਲ  : 1439, ਮਹੀਨਾ : ਰਜ਼ਬ, ਤਰੀਕ : 3, ਨਕਸ਼ੱਤਰ : ਕਰਿਤਕਾ (ਸ਼ਾਮ 6.05 ਤਕ), ਯੋਗ : ਵਿਸ਼ਕੁੰਭ (ਸਵੇਰੇ 11.01 ਤਕ), ਚੰਦਰਮਾ :  ਬ੍ਰਿਖ ਰਾਸ਼ੀ 'ਤੇ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ (ਦੱਖਣ-ਪੂਰਬ) ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਤੇ ਤਿਉਹਾਰ : ਨਾਗ ਪੰਚਮੀ, ਸਕੰਦ ਛੱਠ, ਰਾਸ਼ਟਰੀ ਸ਼ੱਕ ਸੰਮਤ 1940 ਅਤੇ ਰਾਸ਼ਟਰੀ ਸ਼ਕ ਚੇਤ ਮਹੀਨਾ ਸ਼ੁਰੂ, ਵਿਸ਼ਵ ਜਲ ਦਿਵਸ । —(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ, ਫੋਨ : 098156-47057)