ਟਰੇਨ ''ਚੋਂ ਮਿਲੀ ਬਜ਼ੁਰਗ ਵਿਅਕਤੀ ਦੀ ਲਾਸ਼

03/22/2018 1:45:51 PM

ਖੰਨਾ (ਸੁਨੀਲ)— ਰੇਲਵੇ ਸਟੇਸ਼ਨ 'ਤੇ ਇਕ ਅਣਪਛਾਤੇ ਬਜ਼ੁਰਗ ਸਾਧੂ ਦੀ ਲਾਸ਼ ਮਿਲਣ ਦੀ ਖਬਰ ਹੈ। ਇਸ ਸਬੰਧੀ ਸੂਚਨਾ ਮਿਲਣ ਉਪਰੰਤ ਮੌਕੇ 'ਤੇ ਪਹੁੰਚੇ ਰੇਲਵੇ ਪੁਲਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦੀ ਪਛਾਣ ਅਤੇ ਪੋਸਟਮਾਰਟਮ ਕਰਵਾਉਣ ਲਈ ਸਥਾਨਕ ਸਿਵਲ ਹਸਪਤਾਲ ਦੀ ਲਾਸ਼ਘਰ 'ਚ ਰਖਵਾ ਦਿੱਤਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰੇਲਵੇ ਪੁਲਸ ਚੌਕੀ ਖੰਨਾ 'ਚ ਤਾਇਨਾਤ ਡਿਊਟੀ ਅਫਸਰ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਛਤੀਸਗੜ੍ਹ ਐਕਸਪ੍ਰੈੱਸ ਟਰੇਨ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਨੰਬਰ 1 'ਤੇ ਆ ਕੇ ਰੁਕੀ ਸੀ। ਇਸੇ ਦੌਰਾਨ ਟਰੇਨ ਦੇ ਗਾਰਡ ਨੇ ਸਟੇਸ਼ਨ ਮਾਸਟਰ ਨੂੰ ਟਰੇਨ 'ਚ ਇਕ ਵਿਅਕਤੀ ਦੀ ਲਾਸ਼ ਪਏ ਹੋਣ ਸਬੰਧੀ ਸੂਚਨਾ ਦਿੱਤੀ। ਉਸ ਨੇ ਰੇਲਵੇ ਅਧਿਕਾਰੀਆਂ ਅਤੇ ਜੀ. ਆਰ. ਪੀ. ਨੂੰ ਟਰੇਨ 'ਚ ਲਾਸ਼ ਪਏ ਹੋਣ ਬਾਰੇ ਸੂਚਨਾ ਦਿੱਤੀ।


Related News