ਖਟਕੜਕਲਾਂ ''ਚ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ 23 ਨੂੰ : ਪ੍ਰੋ. ਚੰਦੂਮਾਜਰਾ

03/22/2018 2:08:33 PM

ਪਟਿਆਲਾ (ਬਲਜਿੰਦਰ) — ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਪ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਕੇਂਦਰੀ ਸੱਭਿਆਚਾਰ ਮੰਤਰੀ ਮਹੇਸ਼ ਸ਼ਰਮਾ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦਾ ਉਦਘਾਟਨ ਖਟਕੜਕਲਾਂ 'ਚ ਕਰਨਗੇ।
ਉਨ੍ਹਾਂ ਨੇ ਦੱਸਿਆ ਕਿ ਸ਼ਹਾਦਤ ਕਾਨਫਰੰਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਤੇ ਉਹ ਖੁਦ ਕਾਨਫੰਰਸ ਨੂੰ ਸੰਬੋਧਿਤ ਕਰਨਗੇ। ਬਾਦਲ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਜੀ ਦੀ ਯਾਦ 'ਚ ਉਨ੍ਹਾਂ ਦੇ ਜੱਦੀ ਪਿੰਡ ਖਟਕੜਕਲਾਂ 'ਚ ਇਕ ਮਿਊਜ਼ੀਅਮ 'ਚ ਸ਼ਹੀਦ ਭਗਤ ਸਿੰਘ ਦੇ ਨਾਲ ਜੁੜੀਆਂ ਯਾਦਾਂ ਤੇ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਦਿੱਤੇ ਸੰਦੇਸ਼ ਨਾਲ ਸੰਬੰਧਿਤ ਚੀਜ਼ਾਂ ਰੱਖੀਆਂ ਗਈਆਂ ਹਨ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜਿੱਥੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਛੋਟੀ ਉਮਰ 'ਚ ਆਪਣੀ ਜਾਨ ਕੁਰਬਾਨ ਕਰ ਦਿੱਤੀ, ਉਥੇ ਹੀ ਉਹ ਇਕ ਉਚ ਕੋਟੀ ਦੇ ਵਿਦਵਾਨ ਵੀ ਸਨ, ਜਿਨ੍ਹਾਂ ਨੇ ਉਸ ਸਮੇਂ ਨਾ ਸਿਰਫ ਏਕਤਾ ਦਾ ਸੁਨੇਹਾ ਦਿੱਤਾ ਸਗੋਂ ਉਨ੍ਹਾਂ ਦੀ ਇਕ ਆਪਣੀ ਵਿਚਾਰਧਾਰਾ ਸੀ ਤੇ ਇੰਨੀ ਛੋਟੀ ਉਮਰ 'ਚ ਇੰਨੀ ਵੱਡੀ ਗੱਲ ਸੋਚਣਾ ਤੇ ਲਿਖਣਾ ਆਪਣੇ ਆਪ 'ਚ ਉਨ੍ਹਾਂ ਦੇ ਵਿਦਵਾਨ ਹੋਣ ਦਾ ਸਭ ਤੋਂ ਵੱਡਾ ਸਬੂਤ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਆਈਕਾਨ ਹਨ।


Related News