ਦਿਮਾਗੀ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

03/22/2018 4:03:17 PM

ਧਿਆਨਪੁਰ (ਬਲਵਿੰਦਰ) : ਪਿੰਡ ਮਲਕਵਾਲ ਵਿਖੇ ਇਕ ਵਿਅਕਤੀ ਵਲੋਂ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕੀਤੇ ਦਾ ਮਾਮਲਾ ਸਾਹਮਣੇ ਆਇਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਐੱਚ. ਓ ਚਰਨਜੀਤ ਸਿੰਘ ਰੰਧਾਵਾ ਨੇ ਏ. ਐੱਸ. ਆਈ ਸਕੱਤਰ ਸਿੰਘ ਤੇ ਮੁਨਸ਼ੀ ਸੁਖਦੇਵ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ ਮ੍ਰਿਤਕ ਦਲਬੀਰ ਸਿੰਘ ਦੀ ਪਤਨੀ ਮਨਜੀਤ ਕੌਰ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਲਿਖਵਾਇਆ ਹੈ ਕਿ ਉਸਦਾ ਪਤੀ ਦਲਬੀਰ ਸਿੰਘ ਪੁੱਤਰ ਰੂੜ ਸਿੰਘ ਵਾਸੀ ਮਲਕਵਾਲ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸਦੇ ਚਲਦਿਆਂ ਉਸ ਨੇ ਅੱਜ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਐੱਸ. ਐੱਚ. ਓ ਰੰਧਾਵਾ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ।


Related News