ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਦੇ ਬੇਟੇ ਨੂੰ ਫਲਾਈਟ ''ਚ ਚੜ੍ਹਨ ਤੋਂ ਰੋਕਿਆ ਗਿਆ

03/22/2018 4:58:35 PM

ਕੋਲੰਬੋ (ਬਿਊਰੋ)— ਸ਼੍ਰੀਲੰਕਾ ਦੇ ਵਿਵਾਦਮਈ ਸੰਸਦੀ ਮੈਂਬਰ ਅਤੇ ਸਾਬਕਾ ਰਾਸ਼ਟਰਪਤੀ ਮਹਿੰਦਰਾ ਰਾਜਪਕਸ਼ੇ ਦੇ ਬੇਟੇ ਨਮਾਲ ਰਾਜਪਕਸ਼ੇ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਮਾਸਕੋ ਤੋਂ ਟੈਕਸਾਸ ਲਈ ਉਡਾਣ ਭਰਨ ਲਈ ਰੋਕ ਦਿੱਤਾ। ਉਹ ਟੈਕਸਾਸ ਵਿਚ ਆਪਣੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਾਲਾਂਕਿ ਅਮਰੀਕਾ ਵੱਲੋਂ ਨਮਾਲ ਦੇ ਦੋਸ਼ਾਂ 'ਤੇ ਕੋਈ ਜਵਾਬ ਨਹੀਂ ਦਿੱਤਾ ਗਿਆਾ ਹੈ। 31 ਸਾਲਾ ਨਮਾਲ ਰਾਜਪਕਸ਼ੇ ਨੇ ਟਵਿੱਟਰ 'ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਫਲਾਈਟ ਵਿਚ ਚੜ੍ਹਨ ਤੋਂ ਰੋਕ ਦਿੱਤਾ ਗਿਆ ਪਰ ਇਸ ਦੇ ਪਿੱਛੇ ਕੋਈ ਕਾਰਨ ਨਹੀਂ ਦੱਸਿਆ ਗਿਆ। ਉਨ੍ਹਾਂ ਮੁਤਾਬਕ ਏਅਰਲਾਈਨਜ਼ ਨੂੰ ਕਿਹਾ ਗਿਆ ਕਿ ਉਨ੍ਹਾਂ ਨੂੰ ਫਲਾਈਟ ਵਿਚ ਚੜ੍ਹਨ ਨਾ ਦਿੱਤਾ ਜਾਵੇ। ਉਨ੍ਹਾਂ ਨੇ ਟਵੀਟ ਵਿਚ ਲਿਖਿਆ,''ਅਮੀਰਾਤ ਏਅਰਲਾਈਨਜ਼ ਵੱਲੋਂ ਮੈਨੂੰ ਸੂਚਿਤ ਕੀਤਾ ਗਿਆ ਕਿ ਮੈਂ ਹਿਊਸਟਨ ਲਈ ਆਪਣੀ ਫਲਾਈਟ ਨਹੀਂ ਲੈ ਪਾਵਾਂਗਾ।

ਅਮਰੀਕੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਮੈਨੂੰ ਫਲਾਈਟ ਵਿਚ ਬੋਰਡ ਕਰਨ ਤੋਂ ਰੋਕਣ ਦੇ ਨਿਰਦੇਸ਼ ਦਿੱਤੇ ਹਨ।'' ਮੈਨੂੰ ਲੱਗਦਾ ਹੈ ਕਿ ਅਜਿਹਾ ਵਿਰੋਧ ਕਾਰਨ ਕੀਤਾ ਗਿਆ।


Related News