ਭ੍ਰਿਸ਼ਟਾਚਾਰ ਮਾਮਲੇ 'ਚ ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਲੀ ਗ੍ਰਿਫਤਾਰ

03/22/2018 11:37:59 PM

ਸਿਓਲ— ਦੱਖਣੀ ਕੋਰੀਆ ਦੀ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਲੀ ਮਯੁੰਗ ਬਕ ਨੂੰ ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਹੈ। ਲੀ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਸਾਮਲ ਪਾਏ ਗਏ ਹਨ। ਇਹ ਫੈਸਲਾ ਦੱਖਣੀ ਕੋਰੀਆ ਦੀ ਇਕ ਅਦਾਲਤ ਨੇ ਸੁਣਾਇਆ ਹੈ। ਦੱਸ ਦਈਏ ਕਿ ਇਕ ਦਿਨ ਪਹਿਲਾਂ ਉਨ੍ਹਾਂ ਤੋਂ ਅਧਿਕਾਰੀਆਂ ਨੇ ਇਸ ਮਾਮਲੇ 'ਚ ਪੁੱਛਗਿੱਛ ਕੀਤੀ ਸੀ, ਜਿਸ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਹੋਈ। ਅਦਲਾਤ ਨੇ ਲੀ 'ਤੇ ਦੋਸ਼ਾਂ ਨੂੰ ਗੰਭੀਰ ਦੱਸਦੇ ਹੋਏ ਕਿਹਾ ਕਿ ਉਹ ਸਬੂਤਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਲੀ ਨੇ ਆਪਣੀ ਗ੍ਰਿਫਤਾਰੀ ਤੋਂ ਪਹਿਲਾਂ ਬਿਆਨ 'ਚ ਕਿਹਾ, ''ਹੁਣ ਮੈਨੂੰ ਲੱਗ ਰਿਹਾ ਹੈ ਕਿ ਇਹ ਸਾਰੀ ਮੇਰੀ ਗਲਤੀ ਹੈ। ਦੂਜਿਆਂ ਨੂੰ ਦੋਸ਼ ਦੇਣ ਦੀ ਥਾਂ ਖੁਦ ਸ਼ਰਮਿੰਦਗੀ ਹੋ ਰਹੀ ਹੈ।'' 
76 ਸਾਲਾਂ ਸਾਬਕਾ ਰਾਸ਼ਟਰਪਤੀ ਲੀ 2008 ਤੋਂ 2013 ਵਿਚਾਲੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਅਹੁਦੇ 'ਤੇ ਰਹੇ। ਸਾਬਕਾ ਰਾਸ਼ਟਰਪਤੀ ਖਿਲਾਫ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਖਿਲਾਫ ਕੁਝ ਮਾਮਲਿਆਂ 'ਚ ਨਿਆਂਇਕ ਜਾਂਚ ਚੱਲ ਰਹੀ ਹੈ। ਉਨ੍ਹਾਂ 'ਤੇ ਲੱਖਾਂ ਡਾਲਰਾਂ ਦੇ ਭ੍ਰਿਸ਼ਟਾਚਾਰ ਦਾ ਦੋਸ਼ ਹੈ।


Related News