ਨਸ਼ਾ ਪੂਰਤੀ ਵਿਚ ਕੰਮ ਆਉਣ ਵਾਲੀਆਂ ਗੋਲੀਆਂ ਸਮੇਤ 1 ਗ੍ਰਿਫਤਾਰ

03/23/2018 12:24:08 AM

ਗੁਰਦਾਸਪੁਰ,  (ਵਿਨੋਦ)-  ਕਾਹਨੂੰਵਾਨ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ ਨਸ਼ਾ ਪੂਰਤੀ ਵਿਚ ਕੰਮ ਆਉਣ ਵਾਲੀਆਂ 163 ਗੋਲੀਆਂ ਬਰਾਮਦ ਕੀਤੀਆਂ। 
ਸਹਾਇਕ ਸਬ-ਇੰਸਪੈਕਟਰ ਸੁਰਜਨ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਗੁਪਤਾ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਲੰਮੇ ਸਮੇਂ ਤੋਂ ਨੌਜਵਾਨਾਂ ਨੂੰ ਨਸ਼ਾ ਪੂਰਤੀ ਵਿਚ ਕੰਮ ਆਉਣ ਵਾਲੀਆਂ ਗੋਲੀਆਂ ਵੇਚਣ ਦਾ ਨਾਜਾਇਜ਼ ਧੰਦਾ ਕਰਦਾ ਹੈ। ਅੱਜ ਵੀ ਉਹ ਮੋਟਰਸਾਈਕਲ 'ਤੇ ਇਹ ਗੋਲੀਆਂ ਲੈ ਕੇ ਵੇਚਣ ਲਈ ਜਾ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਚੱਕ ਸ਼ਰੀਫ ਸੜਕ ਵੱਲੋਂ ਆਉਣ ਵਾਲੇ ਦੋ-ਪਹੀਆ ਵਾਹਨਾਂ ਦੀ ਨਾਗ ਮੰਡੀ ਚੌਕ ਕਾਹਨੂੰਵਾਨ ਵਿਚ ਨਾਕਾ ਲਾ ਕੇ ਚੈਕਿੰਗ ਸ਼ੁਰੂ ਕੀਤੀ ਗਈ। ਜਿਵੇਂ ਹੀ ਉਕਤ ਨੰਬਰੀ ਮੋਟਰਸਾਈਕਲ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਪਾਰਟੀ ਨੇ ਉਸ 'ਤੇ ਕਾਬੂ ਪਾ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 163 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਨਿਵਾਸੀ ਪਿੰਡ ਬੁੱਢਾ ਬਾਲਾ ਵਜੋਂ ਹੋਈ। ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ।


Related News