ਵਪਾਰੀਆਂ ਤੋਂ ਤੰਗ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਨੇ ਕੀਤੀ ਆਤਮ-ਹੱਤਿਆ

03/23/2018 12:44:20 AM

ਗੁਰਦਾਸਪੁਰ,  (ਵਿਨੋਦ, ਦੀਪਕ)-  ਸਥਾਨਕ ਆਦਰਸ਼ ਨਗਰ ਵਿਚ ਇਕ ਕਾਰੋਬਾਰੀ ਗੌਰਵ ਖੋਸਲਾ ਨੇ ਬੀਤੇ ਦਿਨੀਂ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ-ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਪਰ ਹਾਲਤ ਖਰਾਬ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਦੋ ਦਿਨਾਂ ਬਾਅਦ ਗੌਰਵ ਦੀ ਇਲਾਜ ਦੌਰਾਨ ਮੌਤ ਹੋ ਗਈ। ਗੌਰਵ ਦੀ ਜੇਬ 'ਚੋਂ ਪੁਲਸ ਨੂੰ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਇਸ ਵਿਚ ਉਸ ਨੇ ਅੰਮ੍ਰਿਤਸਰ ਦੇ ਵਪਾਰੀਆਂ 'ਤੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦੇ ਹੋਏ ਆਪਣੀ ਜੀਵਨ-ਲੀਲਾ ਖਤਮ ਕਰਨ ਦੀ ਗੱਲ ਕੀਤੀ ਹੈ। 
ਪੁਲਸ ਨੇ ਸੁਸਾਈਡ ਨੋਟ ਬਰਾਮਦ ਕਰ ਕੇ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਵਪਾਰੀਆਂ ਕ੍ਰਿਸ਼ਨ ਕੁਮਾਰ ਗੁਪਤਾ ਤੇ ਰਵੀਕਾਂਤ ਖਿਲਾਫ ਧਾਰਾ 306, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਆਤਮ-ਹੱਤਿਆ ਕਰਨ ਵਾਲਾ ਗੌਰਵ ਖੋਸਲਾ ਥੋਕ ਦੀ ਗੁਰਦਾਸਪੁਰ ਦੇ ਆਦਰਸ਼ ਨਗਰ ਵਿਚ ਦੁਕਾਨ ਚਲਾਉਂਦਾ ਸੀ।ਪੈਸਿਆਂ ਦੇ ਲੈਣ-ਦੇਣ ਕਾਰਨ ਆਤਮ-ਹੱਤਿਆ ਕਰ ਕੇ ਆਪਣੀ ਜੀਵਨ-ਲੀਲਾ ਖਤਮ ਕੀਤੀ ਹੈ। ਇਸ ਦਾ ਖੁਲਾਸਾ ਉਸ ਦੀ ਜੇਬ 'ਚੋਂ ਮਿਲੇ ਸੁਸਾਈਡ ਨੋਟ ਨਾਲ ਹੋਇਆ ਹੈ। ਮਾਂ ਪਰਵੇਸ਼ ਖੋਸਲਾ ਤੇ ਪਤਨੀ ਪੂਨਮ ਖੋਸਲਾ ਦਾ ਕਹਿਣਾ ਹੈ ਕਿ ਗੌਰਵ ਧਾਰਮਕ ਪ੍ਰਵਿਰਤੀ ਦੇ ਸੀ ਅਤੇ ਘਰ ਵਿਚ ਰੋਜ਼ਾਨਾ ਸਾਈਂ ਬਾਬਾ ਦਾ ਜਾਪ ਕਰਦੇ ਸਨ। ਅੰਮ੍ਰਿਤਸਰ ਦੇ ਉਕਤ ਦੋਵੇਂ ਲੋਕਾਂ ਨੇ ਵਪਾਰ ਨੂੰ ਲੈ ਕੇ ਉਨ੍ਹਾਂ ਨੂੰ ਇਸ ਕਦਰ ਪ੍ਰੇਸ਼ਾਨ ਕੀਤਾ ਕਿ ਉਨ੍ਹਾਂ ਕੋਲ ਆਤਮ- ਹੱਤਿਆ ਤੋਂ ਇਲਾਵਾ ਕੋਈ ਹੋਰ ਰਸਤਾ ਹੀ ਨਹੀਂ ਬਚਿਆ। ਉਨ੍ਹਾਂ ਨੇ ਪੁਲਸ ਅਧਿਕਾਰੀਆਂ ਤੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।


Related News