ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ

03/23/2018 12:40:02 AM

ਬਟਾਲਾ,   (ਬੇਰੀ, ਸੈਂਡੀ)-  ਥਾਣਾ ਸਿਵਲ ਲਾਈਨ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। ਐੱਸ. ਆਈ. ਪ੍ਰੀਤੀ, ਏ. ਐੱਸ. ਆਈ. ਗੁਰਮੀਤ ਸਿੰਘ ਤੇ ਏ. ਐੱਸ. ਆਈ. ਨਰਜੀਤ ਸਿੰਘ ਨੇ ਦੌਰਾਨੇ ਗਸ਼ਤ ਅਮਰੀਕ ਸਿੰਘ ਪੁੱਤਰ ਬੀਰ ਸਿੰਘ ਵਾਸੀ ਗੌਂਸਪੁਰਾ ਬਟਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 60 ਨਸ਼ੇ ਵਾਲੀਆਂ ਗੋਲੀਆਂ ਬਿਨਾਂ ਲੇਬਲ ਬਰਾਮਦ ਕੀਤੀਆਂ। ਇਸ ਵਿਰੁੱਧ ਥਾਣਾ ਸਿਵਲ ਲਾਈਨ 'ਚ ਕੇਸ ਦਰਜ ਕਰ ਲਿਆ ਹੈ। 


Related News