ਸੜਕ ਹਾਦਸੇ ''ਚ ਜ਼ਖਮੀ ਵਿਅਕਤੀ ਦੀ ਮੌਤ

03/23/2018 12:46:37 AM

ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)- ਬੀਤੇ ਦਿਨ ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਅੱਜ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਏ. ਐੱਸ.ਆਈ. ਸਰਬਜੀਤ ਸਿੰਘ ਕੁਲਗਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਅਦਾਲਤ ਵਿਚ ਕਿਸੇ ਕੇਸ ਦੀ ਪੇਸ਼ੀ ਲਈ ਆਪਣੇ ਮੋਟਰਸਾਈਕਲ 'ਤੇ ਆ ਰਹੇ ਪਿੰਡ ਸੇਖੂਪੁਰ ਵਾਸੀ ਪ੍ਰਕਾਸ਼ ਸਿੰਘ ਦੀ ਕਿਸੇ ਹੋਰ ਮੋਟਰਸਾਈਕਲ ਨਾਲ ਟੱਕਰ ਜੋ ਜਾਣ ਉਪਰੰਤ ਗੰਭੀਰ ਜ਼ਖਮੀ ਹੋਣ ਕਾਰਨ ਅੱਜ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮੌਤ ਹੋ ਗਈ। ਚੌਕੀ ਇੰਚਾਰਜ ਸਰਬਜੀਤ ਸਿੰਘ ਕੁਲਗਰਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Related News