ਸੜਕ ਹਾਦਸੇ ''ਚ ਮਾਂ ਦੀ ਮੌਤ, ਬੇਟੀ ਗੰਭੀਰ ਜ਼ਖਮੀ

03/23/2018 2:13:07 AM

ਸਰਦੂਲਗੜ੍ਹ,   (ਚੋਪੜਾ)-  ਸਥਾਨਕ ਮਹਿਕ ਪੈਲੇਸ ਨਜ਼ਦੀਕ ਸਿਰਸਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਕਾਰ ਵਿਚ ਸਵਾਰ ਔਰਤ ਪਰਮਜੀਤ ਕੌਰ (40) ਪਤਨੀ ਰਜਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਉਸਦੀ ਬੇਟੀ ਕਰਮਜੀਤ ਕੌਰ ਗੰਭੀਰ ਜ਼ਖਮੀ ਹੋ ਗਈ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ ਅਫਸਰ ਮੁਖਵਿੰਦਰ ਸਿੰਘ ਨੇ ਦੱਸਿਆ ਰਾਜਿੰਦਰ ਸਿੰਘ ਵਾਸੀ ਵਾਰਡ ਨੰਬਰ 3 ਆਪਣੀ ਪਤਨੀ ਪਰਮਜੀਤ ਕੌਰ ਅਤੇ ਪੁੱਤਰੀ ਕਰਮਜੀਤ ਕੌਰ ਨਾਲ ਕਾਰ 'ਚ ਸਵਾਰ ਹੋ ਕੇ ਸਿਰਸਾ ਦਵਾਈ ਲੈਣ ਲਈ ਜਾ ਰਹੇ ਸੀ ਕਿ ਅਚਾਨਕ ਗੱਡੀ ਦਾ ਸੰਤੁਲਨ ਵਿਗੜਣ ਕਾਰਨ ਕਾਰ ਟਰੱਕ ਨਾਲ ਟਕਰਾ ਗਈ। ਇਸ ਦੁਰਘਟਨਾ 'ਚ ਮਾਂ-ਬੇਟੀ ਗੰਭੀਰ ਜ਼ਖਮੀ ਹੋ ਗਈਆਂ ਅਤੇ ਪਰਮਜੀਤ ਕੌਰ ਦੀ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਮੌਤ ਹੋ ਗਈ। ਪੁਲਸ ਨੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


Related News