ਤਨਖਾਹ ਨਾ ਮਿਲਣ ਕਰ ਕੇ ਦਰਜਾ ਚਾਰ ਯੂਨੀਅਨ ਵੱਲੋਂ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ

03/23/2018 2:48:00 AM

ਭੁੱਚੋ ਮੰਡੀ,   (ਨਾਗਪਾਲ)-  ਪਿਛਲੇ ਪੰਜ ਮਹੀਨਿਆਂ ਤੋਂ ਨਗਰ ਕੌਂਸਲ ਦੇ ਮੁਲਾਜ਼ਮਾਂ ਨੂੰ ਤਨਖਾਹ ਨਾ ਮਿਲਣ ਕਰ ਕੇ ਦਰਜਾ ਚਾਰ ਯੂਨੀਅਨ ਦੀ ਅਗਵਾਈ ਵਿਚ ਸਫਾਈ ਸੇਵਕਾਂ ਵੱਲੋਂ ਅਣਮਿੱਥੇ ਸਮੇਂ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕੌਂਸਲ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਦਿਆਂ ਸਫਾਈ ਸੇਵਕ ਯੂਨੀਅਨ ਦੇ ਆਗੂ ਰਮੇਸ਼ ਕੁਮਾਰ ਨੇ ਦੱਸਿਆ ਕਿ ਭਾਵੇਂ ਇਕ ਮਹੀਨੇ ਦੀ ਤਨਖਾਹ ਜਮ੍ਹਾ ਕਰਵਾ ਦਿੱਤੀ ਹੈ ਪਰ ਅਜੇ ਵੀ ਪੰਜ ਮਹੀਨਿਆਂ ਦੀ ਤਨਖਾਹ ਬਕਾਇਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪੂਰੀ ਤਨਖਾਹ ਨਾ ਮਿਲਣ ਤੱਕ ਹੜਤਾਲ ਲਗਾਤਾਰ ਜਾਰੀ ਰਹੇਗੀ। ਦਫ਼ਤਰ ਅੱਗੇ ਕੀਤੇ ਰੋਸ ਮੁਜ਼ਾਹਰੇ ਵਿਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਤਨਖਾਹ ਨਾ ਮਿਲਣ ਕਰ ਕੇ ਬੈਂਕ ਤੋਂ ਲਏ ਕਰਜ਼ੇ ਦੀਆਂ ਕਿਸ਼ਤਾਂ ਰੁਕ ਗਈਆਂ ਹਨ, ਜਿਸ ਕਰ ਕੇ ਕੌਂਸਲ ਵੱਲੋਂ ਜਮ੍ਹਾ ਕਰਵਾਈ ਇਕ ਮਹੀਨੇ ਦੀ ਤਨਖਾਹ ਬੈਂਕ ਅਧਿਕਾਰੀਆਂ ਨੇ ਕਰਜ਼ ਖਾਤੇ ਵਿਚ ਜਮ੍ਹਾ ਕਰ ਲਈ ਹੈ, ਜਿਸ ਕਾਰਨ ਉਨ੍ਹਾਂ ਨੂੰ ਇਕ ਰੁਪਇਆ ਵੀ ਨਹੀਂ ਮਿਲਿਆ। ਤਨਖਾਹ ਨਾ ਮਿਲਣ ਕਰ ਕੇ ਘਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ।  ਉਨ੍ਹਾਂ ਮੰਗ ਕੀਤੀ ਕਿ ਬਕਾਇਆ ਤਨਖਾਹ ਤੁਰੰਤ ਦਿੱਤੀ ਜਾਵੇ ਤੇ ਪੀ. ਐੱਫ. ਜਮ੍ਹਾ ਕਰਵਾਇਆ ਜਾਵੇ।


Related News