ਮਾਨਸਿਕ ਪ੍ਰੇਸ਼ਾਨੀ ''ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

03/23/2018 3:46:42 AM

ਹੁਸ਼ਿਆਰਪੁਰ, (ਅਮਰਿੰਦਰ)- ਸ਼ਹਿਰ ਦੇ ਮੁਹੱਲਾ ਪ੍ਰੇਮਗੜ੍ਹ 'ਚ ਸਵੇਰੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ 24 ਸਾਲਾ ਨੌਜਵਾਨ ਸਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਨੇ ਆਪਣੇ ਘਰ 'ਚ ਫੰਦਾ ਲਾ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਸਵੇਰੇ 9 ਵਜੇ ਉਸ ਸਮੇਂ ਲੱਗਾ, ਜਦੋਂ ਸਵਿੰਦਰ ਦਾ ਭਰਾ ਘਰ ਵਾਪਸ ਪਰਤਿਆ। ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਦਾ ਪੰਚਨਾਮਾ ਕਰਕੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਪਣੀ ਮਾਂ ਦੀ ਕਈ ਸਾਲ ਪਹਿਲਾਂ ਮੌਤ ਹੋ ਜਾਣ ਉਪਰੰਤ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।ਇਸ ਸਬੰਧੀ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਦਾ ਬੱਸ ਸਟੈਂਡ ਦੇ ਨਜ਼ਦੀਕ ਟਰਾਂਸਪੋਰਟ ਦਾ ਕਾਰੋਬਾਰ ਹੈ। ਸਵੇਰੇ ਪਿਤਾ ਤੇ ਭਰਾ ਦੇ ਕੰਮ 'ਤੇ ਜਾਣ ਉਪਰੰਤ ਸਵਿੰਦਰ ਘਰ 'ਚ ਇੱਕਲਾ ਸੀ। 
ਇਸੇ ਦੌਰਾਨ ਮ੍ਰਿਤਕ ਦਾ ਭਰਾ ਕਿਸੇ ਕੰਮ ਜਦੋਂ ਘਰ ਵਾਪਸ ਪਰਤਿਆ ਤਾਂ ਦੇਖਿਆ ਕਿ ਸਵਿੰਦਰ ਸਿੰਘ ਫੰਦਾ ਲਾ ਕੇ ਲਟਕਿਆ ਹੋਇਆ ਹੈ। ਪੁਲਸ ਨੇ ਇਸ ਮਾਮਲੇ 'ਚ ਧਾਰਾ 174 ਦੇ ਅਧੀਨ ਕਾਰਵਾਈ ਕੀਤੀ ਹੈ।


Related News