ਰੇਲਿੰਗ ਤੋੜ ਕੇ ਕਾਰ ਡਿੱਗੀ ਨਹਿਰ ''ਚ, ਇਕ ਦੀ ਲਾਸ਼ ਬਰਾਮਦ

03/23/2018 6:35:12 AM

ਨੰਗਲ,  (ਜ.ਬ.)-  ਪਿੰਡ ਦੋਨਾਲ ਸਾਈਫਨ ਦੇ ਕੋਲ ਭਾਖੜਾ ਨਹਿਰ ਦੇ ਕਿਨਾਰੇ ਬਣੀ ਰੇਲਿੰਗ ਨੂੰ ਤੋੜਦੇ ਹੋਏ ਇਕ ਕਾਰ ਨਹਿਰ 'ਚ ਡਿੱਗ ਗਈ, ਜਿਸ 'ਚ ਸਵਾਰ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋ ਗਈ ਹੈ, ਜਦੋਂਕਿ ਦੂਜੇ ਦੀ ਭਾਲ ਜਾਰੀ ਹੈ।
ਕਾਰ ਸਵਾਰ ਦੋਵੇਂ ਵਿਅਕਤੀ ਪੇਸ਼ੇ ਵਜੋਂ ਡਰਾਈਵਰ ਤੇ ਪਿੰਡ ਜੰਡੋਰੀ ਤਹਿਸੀਲ ਨੈਣਾ ਦੇਵੀ ਜ਼ਿਲਾ ਬਿਲਾਸਪੁਰ ਦੇ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਗਲ ਥਾਣੇ ਦੇ ਐੱਸ.ਐੱਚ.ਓ. ਸਨੀ ਖੰਨਾ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਕੋਈ ਕਾਰ ਨਹਿਰ 'ਚ ਡਿੱਗ ਗਈ ਹੈ ਤਾਂ ਉਹ ਆਪਣੇ ਪੁਲਸ ਮੁਲਾਜ਼ਮਾਂ ਦੇ ਨਾਲ ਮੌਕੇ 'ਤੇ ਪਹੁੰਚੇ ਤੇ ਦੇਖਿਆ ਕਿ ਨਹਿਰ ਦੀ ਕਾਫੀ ਰੇਲਿੰਗ ਟੁੱਟ ਚੁੱਕੀ ਹੈ। ਉਨ੍ਹਾਂ ਕਾਰ ਦੀ ਭਾਲ ਸ਼ੁਰੂ ਕਰ ਦਿੱਤੀ। ਗੋਤਾਖੋਰਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਨੂੰ ਨਹਿਰ 'ਚੋਂ ਕੱਢ ਲਿਆ, ਜਿਸ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਕਾਰ 'ਚ ਹੋਰ ਸਵਾਰ ਰਾਕੇਸ਼ ਕੁਮਾਰ ਦੀ ਭਾਲ ਜਾਰੀ ਹੈ ਤੇ ਅਜੇ ਤੱਕ ਉਸ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਤੇ ਉਸ ਨੂੰ ਲੱਭਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੇ ਤੁਰੰਤ ਬਾਅਦ ਡੀ.ਐੱਸ.ਪੀ. ਰਮਿੰਦਰ ਸਿੰਘ ਕਾਹਲੋਂ ਨੇ ਵੀ ਮੌਕੇ ਦਾ ਦੌਰਾ ਕੀਤਾ।


Related News