ਜਾਣੋਂ ਅੱਜ ਦੇ ਰਾਸ਼ੀਫਲ ''ਚ ਤੁਹਾਡੇ ਲਈ ਕੀ ਹੈ ਖਾਸ

3/23/2018 7:01:28 AM

ਮੇਖ- ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਅਤੇ ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਚੰਗਾ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ 'ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰਕੇ ਹਰ ਕੰਮ ਆਸਾਨ ਦਿਖੇਗਾ।
ਮਿਥੁਨ- ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ 'ਚ ਫਸੋ ਅਤੇ ਨਾ ਹੀ ਕੋਈ ਨਵਾਂ ਯਤਨ ਸ਼ੁਰੂ ਕਰੋ।
ਕਰਕ- ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ 'ਤੇ ਕਿਸੇ ਕਾਰੋਬਾਰੀ ਪ੍ਰੋਗਰਾਮ 'ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ ਪਰ ਘਰੇਲੂ ਮੋਰਚੇ 'ਤੇ ਟੈਨਸ਼ਨ ਰਹੇਗੀ।
ਸਿੰਘ- ਯਤਨ ਕਰਨ 'ਤੇ ਰਾਜ-ਦਰਬਾਰ ਦੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ 'ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਹਮਦਰਦਾਨਾ ਰੁਖ਼ ਰੱਖਣਗੇ।
ਕੰਨਿਆ- ਯਤਨ ਕਰਨ 'ਤੇ ਕੋਈ ਸਕੀਮ-ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ। ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ ਪਰ ਘਟੀਆ ਲੋਕਾਂ ਤੋਂ ਖਤਰਾ ਰਹੇਗਾ।
ਤੁਲਾ- ਪੇਟ 'ਚ ਗੜਬੜੀ ਦੀ ਸ਼ਿਕਾਇਤ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਓ ਰੱਖੋ ਪਰ ਕਿਸੇ 'ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਬ੍ਰਿਸ਼ਚਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਪਤੀ-ਪਤਨੀ ਰਿਸ਼ਤਿਆਂ 'ਚ ਮਿਠਾਸ, ਸਦਭਾਓ, ਤਾਲਮੇਲ ਬਣਿਆ ਰਹੇਗਾ, ਸਫ਼ਰ ਦੀ ਚਾਹਤ ਰਹੇਗੀ।
ਧਨ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਪੂਰੀ ਅਹਿਤਿਆਤ ਰੱਖਣ ਦੇ ਬ ਾਵਜੂਦ ਵੀ ਕੋਈ ਨਾ ਕੋਈ ਪੇਚਦਗੀ ਖੜ੍ਹੀ ਨਜ਼ਰ ਆਵੇਗੀ।
ਮਕਰ- ਜਨਰਲ ਤੌਰ 'ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਸੰਤਾਨ ਦਾ ਰੁਖ਼ ਸਹਿਯੋਗੀ ਅਤੇ ਸੁਪੋਰਟਿਵ ਰਹੇਗਾ।
ਕੁੰਭ- ਜਾਇਦਾਦੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗੀ ਰਿਟਰਨ ਦੇਵੇਗੀ, ਸ਼ਤਰੂ ਕਮਜ਼ੋਰ ਪਰ ਕੇਤੂ ਦੀ ਸਥਿਤੀ ਝਮੇਲਿਆਂ ਵਾਲੀ ਹੈ, ਅਹਿਤਿਆਤ ਰੱਖੋ।
ਮੀਨ- ਕੰਮਕਾਜੀ ਸਾਥੀ ਮਿਹਰਬਾਨ ਰਹਿਣਗੇ ਅਤੇ ਹਰ ਮਾਮਲੇ 'ਚ ਉਨ੍ਹਾਂ ਦਾ ਸਹਿਯੋਗ ਪੱਕਾ ਨਜ਼ਰ ਆਵੇਗਾ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।
23 ਮਾਰਚ, 2018, ਸ਼ੁੱਕਰਵਾਰ
 ਚੇਤ ਸੁਦੀ ਤਿਥੀ ਛੱਠ (ਦੁਪਹਿਰ 12.03 ਤਕ)
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਮੀਨ 'ਚ
ਚੰਦਰਮਾ ਬ੍ਰਿਖ 'ਚ
ਮੰਗਲ ਧਨ 'ਚ 
ਬੁੱਧ ਮੀਨ 'ਚ
ਗੁਰੂ ਤੁਲਾ 'ਚ
ਸ਼ੁੱਕਰ ਮੀਨ 'ਚ
ਸ਼ਨੀ ਧਨ 'ਚ
ਰਾਹੂ ਕਰਕ 'ਚ
ਕੇਤੂ ਮਕਰ 'ਚ
ਬਿਕ੍ਰਮੀ ਸੰਮਤ : 2075, ਚੇਤ ਪ੍ਰਵਿਸ਼ਟੇ : 10, ਰਾਸ਼ਟਰੀ ਸ਼ਕ ਸੰਮਤ : 1940, ਮਿਤੀ : 2 (ਚੇਤ), ਹਿਜਰੀ ਸਾਲ  : 1439, ਮਹੀਨਾ : ਰਜ਼ਬ, ਤਰੀਕ : 4, ਨਕਸ਼ੱਤਰ : ਰੋਹਿਣੀ (ਸ਼ਾਮ 4.57 ਤਕ), ਯੋਗ : ਪ੍ਰੀਤੀ (ਸਵੇਰੇ 8.25 ਤਕ), ਚੰਦਰਮਾ :  23-24 ਮੱਧ ਰਾਤ 4.21 ਤਕ ਬ੍ਰਿਖ ਰਾਸ਼ੀ 'ਤੇ ਅਤੇ ਮਗਰੋਂ ਮਿਥੁਨ ਰਾਸ਼ੀ 'ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੈਰਿਤਿਯ (ਦੱਖਣ-ਪੱਛਮ) ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਤੇ ਤਿਉਹਾਰ : ਸ਼ਹੀਦੇ-ਆਜ਼ਮ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਬਲੀਦਾਨ ਦਿਵਸ।—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ, ਫੋਨ : 098156-47057)