ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਦੀ ਅਰਥੀ ਫੂਕੀ

03/23/2018 7:56:15 AM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਜ਼ਿਲਾ ਬਰਨਾਲਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਸਟੇਟ ਬਾਡੀ ਦੇ ਪ੍ਰੋਗਰਾਮ ਅਨੁਸਾਰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਲਏ ਜਾ ਰਹੇ ਨਾਦਰਸ਼ਾਹੀ ਫੁਰਮਾਨਾਂ ਖਿਲਾਫ ਇਕੱਠੇ ਹੋ ਕੇ ਰੋਸ ਮੁਜ਼ਾਹਰਾ ਕਰਦੇ ਹੋਏ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਰਥੀ ਫੂਕੀ।
ਇਸ ਮੌਕੇ ਕਨਵੀਨਰ ਹਰਵਿੰਦਰ ਸਿੰਘ, ਨਿਰਪਜੀਤ ਜਵੰਧਾ, ਨਰਿੰਦਰ ਸ਼ਹਿਣਾ, ਜਸਪ੍ਰੀਤ ਸਿੰਘ, ਬੂਟਾ ਸਿੰਘ, ਸੋਨਦੀਪ ਟੱਲੇਵਾਲ, ਗੁਰਪ੍ਰੀਤ ਭੋਤਨਾ, ਮੇਵਾ ਸਿੰਘ, ਜਤਿੰਦਰ ਮਹਿਤਾ, ਅਮਰਜੀਤ ਕੌਰ, ਨਿਰਲੇਪ ਕੌਰ, ਸੁਖਵਿੰਦਰ ਕੌਰ, ਸੁਰਜੀਤ ਸਿੰਘ, ਕਨਵੀਨਰ ਹਰਵਿੰਦਰ ਸਿੰਘ, ਕੁਲਦੀਪ ਸਿੰਘ, ਭਰਤ ਕੁਮਾਰ, ਕ੍ਰਿਸ਼ਨ ਸਿੰਘ, ਸ਼ਿੰਦਰ ਕੋਟਦੁੰਨਾ, ਸੁਖਚੈਨ ਜੇਠੂਕੇ, ਦਲਵੀਰ ਸਿੰਘ ਨੇ ਜੀ. ਏ. ਟੂ ਡੀ. ਸੀ. ਮਨਕੰਵਲ ਸਿੰਘ ਚਹਿਲ ਨੂੰ ਮੰਗ ਪੱਤਰ ਦਿੱਤਾ । ਇਸ ਮੌਕੇ ਵੱਡੀ ਗਿਣਤੀ 'ਚ ਅਧਿਆਪਕ ਹਾਜ਼ਰ ਸਨ।


Related News